devigarh news
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
Published On
By Nirpakh News
9 ਜੂਨ,2025 (ਮਾਲਕ ਸਿੰਘ ਘੁੰਮਣ ) ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ।
9ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕਾਂ ਤੇ ਵੱਡੀ ਗਿਣਤੀ ਵਿੱਚ ਪੁੱਜੇ ਹਲਕਾ ਨਿਵਾਸੀਆਂ ਦਾ ਸਵਾਗਤ ਕੀਤਾ। ਪਠਾਣਮਾਜਰਾ ਨੇ ਦੁੱਧਨਸਾਧਾਂ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹਲਕਾ ਸਨੌਰ ਨੂੰ ਪਿਛਲੀਆਂ ਸਰਕਾਰਾਂ ਨੇ ਪਛੜਿਆ ਹਲਕਾ ਬਣਾਈ ਰੱਖਿਆ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਇਸ ਹਲਕੇ ਨਾਲੋਂ ਪੱਛੜੇ ਹੋਏ ਦਾ ਲਕਬ ਉੱਤਰ ਗਿਆ ਹੈ।
ਹਰਮੀਤ ਸਿੰਘ ਪਠਾਣਮਾਜਰਾ ਨੇ ਮੁੱਖ ਮੰਤਰੀ ਦੇ ਸਨਮੁੱਖ ਹਲਕੇ ਦੀਆਂ ਮੰਗਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦੀ ਹੀ ਹਲਕਾ ਸਨੌਰ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ।ਹਰਮੀਤ ਸਿੰਘ ਪਠਾਣਮਾਜਰਾ ਨੇ ਭਾਰੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੇ ਹਲਕਾ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਉਹ ਖੁਦ ਦੋ ਵਾਰ ਇਸ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਦਾ ਨਿਰੀਖਣ ਕਰਕੇ ਗਏ ਸਨ ਅਤੇ ਇਸ ਕੰਪਲੈਕਸ ਨੂੰ 8.55 ਕਰੋੜ ਰੁਪਏ ਦੀ ਲਾਗਤ ਨਾਲ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਗਿਆ ਹੈ, ਜਿੱਥੇ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਸਮਾਗਮ ਦੌਰਾਨ ਮਾਲ ਤੇ ਪੁਨਰਵਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਿਮਰਜੀਤ ਕੌਰ ਪਠਾਣਮਾਜਰਾ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ ਅਤੇ ਕੁਲਵੰਤ ਸਿੰਘ ਬਾਜੀਗਰ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸਪੀ ਵੈਭਵ ਚੌਧਰੀ, ਦੁੱਧਨਸਾਧਾਂ ਦੇ ਐਸਡੀਐਮ ਕਿਰਪਾਲਵੀਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਹਰਵਿੰਦਰ ਸਿੰਘ ਹੈਰੀ ਤਾਜਲਪੁਰ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਪ੍ਰਧਾਨ ਨਗਰ ਕੌਂਸਲ ਸਨੌਰ ਪ੍ਰਦੀਪ ਜੋਸ਼ਨ, ਹਰਦੇਵ ਸਿੰਘ ਘੜਾਮ ਤੇ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਨਿਵਾਸੀਆਂ ਨੇ ਲਾਮਿਸਾਲ ਸ਼ਮੂਲੀਅਤ ਕੀਤੀ।
Read More...