DGP GAURAV YADAV
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
Published On
By Nirpakh News
ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ
- 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ, 10.8 ਕਰੋੜ ਦੀ ਡਰੱਗ ਮਨੀ ਜ਼ਬਤ
- ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ
ਪਟਿਆਲਾ, 3 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।
ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।
ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।
ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ 19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।
ਇਸ ਮੌਕੇ ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।
Read More...
ਪੰਜਾਬ ਸਰਕਾਰ ਦਾ ਨਸ਼ਿਆਂ 'ਤੇ ਵਾਰ ! ਪੰਜਾਬ ਪੁਲਿਸ ਨੇ ਯੋਜਨਾ ਕੀਤੀ ਤਿਆਰ ...
Published On
By Nirpakh News
ਪੁਲਿਸ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਯੋਜਨਾ ਬਣਾਈ ਹੈ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਇਸ ਦਿਸ਼ਾ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ...
Read More...
'ਪੰਜਾਬ 'ਚ ਪੱਤਾ ਵੀਂ ਨਹੀਂ ਹਿਲਣ ਦੇਣਾ' ਅੱਧੀ ਰਾਤ ਪੁਲਿਸ ਨੇ ਲਗਾ ਲਿਆ ਹਾਈਟੈੱਕ ਨਾਕਾ
Published On
By Nirpakh News
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸ਼ੁੱਕਰਵਾਰ ਰਾਤ ਨੂੰ "ਆਪ੍ਰੇਸ਼ਨ ਸਤਾਰਕ" ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ 'ਤੇ ਨਿਕਲੇ। ਇਸ ਦੌਰਾਨ, ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੱਧੀ...
Read More...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ! ਸਾਲ 2025 ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਰਿਕਵਰੀ
Published On
By Nirpakh News
ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਰਿਕਵਰੀ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਤੋਂ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ...
Read More...
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published On
By Nirpakh News
Terrorist Gurpatwant Singh Pannu
Read More...
ਦੇਰ ਰਾਤ ਤਰਨਤਾਰਨ ‘ਚ ਇਕ ਹੋਰ ਪੁਲਿਸ ਮੁਕਾਬਲਾ
Published On
By Nirpakh News
Tarn Taran Police Encounter
Read More...
ਹੁਣ ਹਾਈ ਕੋਰਟ ਖ਼ੁਦ ਕਰੇਗੀ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੀ ਜਾਂਚ
Published On
By Nirpakh News
Lawrence Jail Interview Update
Read More...
ਮੋਹਾਲੀ ‘ਚ ਪੁਲਿਸ ਐਨਕਾਉਂਟਰ, ਕਰਾਸ ਫਾਇਰਿੰਗ ਤੋਂ ਬਾਅਦ 2 ਗੈਂਗਸਟਰ ਕਾਬੂ
Published On
By Nirpakh News
Mohali CIA Police Encounter
Read More...
ਗਾਇਕ ਨਵਜੋਤ ਸਿੰਘ ਵਿਰਕ ਦੀ ਹੱਤਿਆ ਕਰਨ ਵਾਲਾ ਗ੍ਰਿਫਤਾਰ
Published On
By Nirpakh News
Singer Navjot Singh Murder
Read More...
ਜਲੰਧਰ ‘ਚ ਮਾਂ-ਧੀ ਦਾ ਕਤਲ ਕਰਕੇ ਲਾਸ਼ਾਂ ਨੂੰ ਸਾੜਨ ਵਾਲਾ ਕਾਤਲ ਕਾਬੂ
Published On
By Nirpakh News
Gangster Jassa Happowal Arrested:
Read More...
ਲੁਧਿਆਣਾ ‘ਚ ਗੈਂਗਸਟਰਾਂ ‘ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਢੇਰ
Published On
By Nirpakh News
Ludhiana Police Encounter News:
Read More...
ਸੁਲਤਾਨਪੁਰ ਲੋਧੀ ਗੁਰਦੁਆਰੇ ‘ਚ ਗੋਲੀਬਾਰੀ ਕਾਰਨ ਹੁਣ DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ ਜਲੰਧਰ
Published On
By Nirpakh News
DGP Law & Order:
Read More...