ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ 'ਚ ਆਨਲਾਈਨ ਦਾਖਲਾ ਰਜਿਸਟਰੇਸ਼ਨ ਜਾਰੀ
ਲੁਧਿਆਣਾ, 10 ਜੁਲਾਈ (ਸੁਖਦੀਪ ਸਿੰਘ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਸਥਾਨਕ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ।
ਬੋਰਡ ਵੱਲੋ ਜਾਰੀ ਇਸ਼ਤਿਹਾਰ ਮੁਤਾਬਿਕ ਦਾਖਲੇ ਲਈ ਦੂਜੀ ਕੌਸਲਿੰਗ ਦੀ ਆਖਰੀ ਮਿਤੀ 14 ਜੁਲਾਈ ਨਿਰਧਾਰਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿਖੇ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜਿੱਥੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ.(ਦੋ ਸਾਲ), ਬਾਰ੍ਹਵੀ (ਵੋਕੇਸ਼ਨਲ), ਬਾਰ੍ਹਵੀ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਜੋੋ ਕਿ ਛੋਟੀ ਹੈੈਬੋਵਾਲ (ਰਿਸ਼ੀ ਨਗਰ) ਵਿੱਚ ਸਥਿਤ ਹੈ, ਵਿੱਚ 07 ਡਿਪਲੋਮਾ ਕੋਰਸ (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇੰਨਫਰਮੇਸ਼ਨ ਟੈਕਨੌਲਜੀ,ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ, ਫੈਸ਼ਨ ਡਿਜ਼ਾਇਨਿੰਗ, ਗਾਰਮੈਂਟ ਮੈਨੂਫੈਕਚਰਿੰਗ ਅਤੇ ਮਾਡਰਨ ਆਫਿਸ ਪ੍ਰੈਕਟਿਸ) ਚੱਲ ਰਹੇ ਹਨ।
ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ ਪੰਜਾਬ/ਭਾਰਤ ਸਰਕਾਰ ਦੁਆਰਾ ਚਲਾਈ ਡਾ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਲਈ, ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋ ਘੱਟ ਹੈ ਫੀਸ ਕੇਵਲ 1133/- ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫੀਸ ਮੁੱਖ ਮੰਤਰੀ ਵਜ਼ੀਫਾ ਸਕੀਮ ਅਧੀਨ ਮੁਢੱਲੀ ਯੋਗਤਾ ਪ੍ਰਿਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਫੀਸ ਵਿੱਚ ਲਾਭ ਦਿੱਤਾ ਜਾਂਦਾ ਹੈ।
Read Also : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3.1 ਕਿਲੋ ਹੀਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫ਼ਤਾਰ
ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲੱ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਲੈਕਚਰਾਰ (ਮੋਬਾਇਲ ਨੰ:98158-95547, 0161-2303223) ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਗਿਆ ਹੈ।
ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲੱਬਧ ਹੈ।ਵਿਦਿਆਰਥੀਆਂ ਲਈ ਪਰਿਵਾਰਕ, ਸੁਖਾਵਾਂ ਅਤੇ ਅਨੁਸ਼ਾਸ਼ਿਤ ਪ੍ਰਬੰਧ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆਂ ਖੇਡ ਦੇ ਮੈਦਾਨ, ਕਲਚਰਲ ਐਕਟੀਵਿਟੀਜ਼ ਦਾ ਵੀ ਪ੍ਰਬੰਧ ਹੈ।ਇਛੁੱਕ ਵਿਦਿਆਰਥੀ ਕਾਲਜ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜ਼ਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੋਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।