NEET ਮੁੱਦੇ 'ਤੇ ਪੰਜਾਬ 'ਚ ਹੰਗਾਮਾ: ਜਲੰਧਰ ਸਮੇਤ ਲੁਧਿਆਣਾ 'ਚ ਕਾਂਗਰਸ ਅਤੇ ਵਿਦਿਆਰਥੀਆਂ ਦਾ ਜ਼ਬਰਦਸਤ ਵਿਰੋਧ ਪ੍ਰਦਰਸ਼ਨ

NEET ਮੁੱਦੇ 'ਤੇ ਪੰਜਾਬ 'ਚ ਹੰਗਾਮਾ: ਜਲੰਧਰ ਸਮੇਤ ਲੁਧਿਆਣਾ 'ਚ ਕਾਂਗਰਸ ਅਤੇ ਵਿਦਿਆਰਥੀਆਂ ਦਾ ਜ਼ਬਰਦਸਤ ਵਿਰੋਧ ਪ੍ਰਦਰਸ਼ਨ

  ਪੇਪਰ ਲੀਕ ਮਾਮਲੇ ਨੂੰ ਲੈ ਕੇ  ਦਿੱਲੀ ਤੋਂ ਬਾਅਦ ਹੁਣ ਪੰਜਾਬ ਚ ਵੀ ਸਿਆਸਤ ਪੂਰੀ ਤਰ੍ਹਾ ਗਰਮਾ ਗਈ ਹੈ .. ਜਿੱਥੇ ਨਾ ਸਿਰਫ਼ ਪਾਰਟੀਆਂ ਬਲਕਿ ਵਿਦਿਆਰਥੀ ਵੀ ਇਸ ਅੱਗ ਵਿੱਚ  ਕੁਦ ਗਏ ਨੇ..ਖਾਸ ਤੌਰ ਤੇ     ਪੰਜਾਬ ਕਾਂਗਰਸ ਅੱਜ NEET ਪੇਪਰ ਲੀਕ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸੀ ਵਰਕਰਾਂ ਨੇ ਜਲੰਧਰ ਦੇ ਕੰਪਨੀ ਬਾਗ ਚੌਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਕੁਝ ਕਾਂਗਰਸੀ ਆਗੂ ਜੰਜ਼ੀਰਾਂ ਨਾਲ ਬੰਨ੍ਹ ਕੇ ਪਹੁੰਚੇ।

ਇਸ ਦੌਰਾਨ, ਵਿਦਿਆਰਥੀ ਵੀ ਲੁਧਿਆਣਾ ਦੇ ਕਿਪਸ ਮਾਰਕੀਟ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਅਧੀਨ ਨੌਜਵਾਨਾਂ ਦੇ ਭਵਿੱਖ ਨਾਲ ਲਗਾਤਾਰ ਸਮਝੌਤਾ ਕੀਤਾ ਜਾ ਰਿਹਾ ਹੈ। ਵਾਰ-ਵਾਰ ਪੇਪਰ ਲੀਕ ਹੋਣ ਨਾਲ ਨੌਜਵਾਨਾਂ ਦਾ ਸਿਸਟਮ ਵਿੱਚ ਵਿਸ਼ਵਾਸ ਘੱਟ ਰਿਹਾ ਹੈ।


image (63)

ਕਾਂਗਰਸ ਦਾ ਕਹਿਣਾ ਹੈ ਕਿ NEET, ਫਾਰਮਾਸਿਸਟ ਭਰਤੀ, 12ਵੀਂ ਜਮਾਤ ਦੀ ਅੰਗਰੇਜ਼ੀ ਅਤੇ PSTET ਸਮੇਤ ਕਈ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਹਨ। ਪਾਰਟੀ ਨੇ ਦੋਸ਼ ਲਗਾਇਆ ਕਿ ਪਿਛਲੇ ਛੇ ਮਹੀਨਿਆਂ ਤੋਂ ਗਰੁੱਪ ਬੀ ਪੇਪਰ ਲੀਕ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਜਾਂ ਜਾਂਚ ਨਹੀਂ ਕੀਤੀ ਗਈ ਹੈ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ।