CID ਫੇਮ ਦਿਨੇਸ਼ ਫਡਨੀਸ ਦਾ ਹੋਇਆ ਦਿਹਾਂਤ, ਨਜ਼ਦੀਕੀ ਦੋਸਤਾਂ ਦੁਆਰਾ ਪੁਸ਼ਟੀ
Dinesh Phadnis diedDinesh Phadnis died
Dinesh Phadnis died ਮਸ਼ਹੂਰ ਟੀਵੀ ਸ਼ੋਅ CID ਵਿੱਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਬੀਤੀ 4 ਦਸੰਬਰ ਨੂੰ ਦੇਹਾਂਤ ਹੋ ਗਿਆ। ਬੀਮਾਰ ਹੋਣ ਕਾਰਨ ਉਹ ਕਾਫੀ ਸਮੇਂ ਤੋਂ ਹਸਪਤਾਲ ‘ਚ ਦਾਖਲ ਸਨ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਲੰਬੇ ਸਮੇਂ ਤੋਂ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ ਅਤੇ ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਦੀ ਮੌਤ ਹੋ ਗਈ।
READ ALSO : ਪਾਕਿਸਤਾਨੀ ਕੁੜੀ ਬਣੇਗੀ ਭਾਰਤ ਦੀ ਨੂੰਹ, ਸਰਕਾਰ ਨੇ ਦਿੱਤਾ 45 ਦਿਨਾਂ ਦਾ ਵੀਜ਼ਾ
ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਸਹਿ ਕਲਾਕਾਰਾਂ ਨੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੇ ਸਾਰੇ ਕੋ-ਸਟਾਰ ਉਨ੍ਹਾਂ ਦੇ ਘਰ ਪਹੁੰਚ ਚੁੱਕੇ ਹਨ।
ਅਦਾਕਾਰ ਦਾ ਅੰਤਿਮ ਸੰਸਕਾਰ ਅੱਜ 5 ਦਸੰਬਰ ਨੂੰ ਹੋਵੇਗਾ। ਸਭ ਤੋਂ ਲੰਬੇ ਸਮੇਂ ਤੋਂ ਚੱਲ ਰਹੇ ਸ਼ੋਅ ‘ਸੀਆਈਡੀ’ ਦੀ ਪੂਰੀ ਸਟਾਰ ਕਾਸਟ ਇਸ ਸਮੇਂ ਉਨ੍ਹਾਂ ਦੀ ਰਿਹਾਇਸ਼ ‘ਤੇ ਮੌਜੂਦ ਹੈ। Dinesh Phadnis died

