ਮਾਲਿਕਾ ਅਰੋੜਾ ਦੇ ਉਪਰ ਟੁੱਟਿਆ ਦੁੱਖਾਂ ਪਹਾੜ , 6ਵੀ ਮੰਜ਼ਿਲ ਤੋਂ ਮਾਰੀ ਛਾਲ ਹੋਈ ਮੌਤ

ਮਾਲਿਕਾ ਅਰੋੜਾ ਦੇ ਉਪਰ ਟੁੱਟਿਆ ਦੁੱਖਾਂ ਪਹਾੜ , 6ਵੀ ਮੰਜ਼ਿਲ ਤੋਂ ਮਾਰੀ ਛਾਲ ਹੋਈ ਮੌਤ

Malaika Arora Father Suicide Reason  ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਕਰੀਬ 9 ਵਜੇ ਬਾਂਦਰਾ ਸਥਿਤ ਆਪਣੇ ਘਰ ‘ਆਇਸ਼ਾ’ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਮੁੰਬਈ ਪੁਲਸ ਦਾ ਕਹਿਣਾ ਹੈ ਕਿ ਟੀਮ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪਹਿਲੂ […]

Malaika Arora Father Suicide Reason 

ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਕਰੀਬ 9 ਵਜੇ ਬਾਂਦਰਾ ਸਥਿਤ ਆਪਣੇ ਘਰ ‘ਆਇਸ਼ਾ’ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਮੁੰਬਈ ਪੁਲਸ ਦਾ ਕਹਿਣਾ ਹੈ ਕਿ ਟੀਮ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ।

ਪੁਲਿਸ ਅਨੁਸਾਰ ਉਹ ਬੀਮਾਰ ਸੀ ਅਤੇ ਬਿਮਾਰੀ ਕਾਰਨ ਹੀ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਵੀ ਅੱਜ ਸ਼ਾਮ ਤੱਕ ਆ ਜਾਵੇਗੀ। ਖਬਰਾਂ ਮੁਤਾਬਕ ਮਲਾਇਕਾ ਦੇ ਪਿਤਾ ਨੇ ਬੁੱਧਵਾਰ ਸਵੇਰੇ 9 ਵਜੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਇਸ ਦੀ ਖਬਰ ਮਿਲਦੇ ਹੀ ਮੁੰਬਈ ਪੁਲਸ ਦੀ ਪੂਰੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਆਪਣੇ ਪਿਤਾ ਸਲੀਮ ਖਾਨ ਅਤੇ ਸੋਹੇਲ ਖਾਨ ਦੇ ਨਾਲ ਬਾਂਦਰਾ ਸਥਿਤ ‘ਆਇਸ਼ਾ’ ਪਹੁੰਚੇ। ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਸ ਨੇ ਸਭ ਤੋਂ ਪਹਿਲਾਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਟੀਮ ਨੇ ਹਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ। ਪਿਤਾ ਦੇ ਦੇਹਾਂਤ ਤੋਂ ਬਾਅਦ ਮਲਾਇਕਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।

Read Also : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ

ਦੱਸ ਦੇਈਏ ਕਿ ਅਨਿਲ ਅਰੋੜਾ ਪਿਛਲੇ ਸਾਲ ਤੋਂ ਬਿਮਾਰ ਸਨ। ਪਿਛਲੇ ਸਾਲ ਵੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਨਿਲ ਅਰੋੜਾ ਪੰਜਾਬ ਦੇ ਫਾਜੀਕਾ ਜ਼ਿਲ੍ਹੇ ਦੇ ਰਹਿਣ ਵਾਲੇ ਸੀ। ਉਹ ਇੰਡੀਅਨ ਮਰਚੈਂਟ ਨੇਵੀ ਵਿੱਚ ਕੰਮ ਕਰਦੇ ਸੀ। ਇੱਕ ਪੰਜਾਬੀ ਹਿੰਦੂ ਪਰਿਵਾਰ ਵਿੱਚ ਪੈਦਾ ਹੋਏ ਅਨਿਲ ਅਰੋੜਾ ਨੇ ਈਸਾਈ ਧਰਮ ਦੇ ਜੋਇਸ ਪੋਲੀਕਾਰਪ ਨਾਲ ਵਿਆਹ ਕੀਤਾ ਸੀ। ਕਿਹਾ ਜਾਂਦਾ ਹੈ ਕਿ ਜਦੋਂ ਮਲਾਇਕਾ 11 ਸਾਲ ਦੀ ਸੀ ਤਾਂ ਉਸ ਦੇ ਮਾਤਾ-ਪਿਤਾ ਵੱਖ ਹੋ ਗਏ ਸਨ ਅਤੇ ਉਸ ਦੀ ਮਾਂ ਨੇ ਆਪਣੀਆਂ ਦੋ ਬੇਟੀਆਂ ਨੂੰ ਇਕੱਲਿਆਂ ਹੀ ਪਾਲਿਆ ਸੀ।

Malaika Arora Father Suicide Reason 

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ