PM ਮੋਦੀ ਨੇ ਭੱਲਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, ਕਿਹਾ-''ਕਦੇ ਨਾ ਪੂਰਾ ਹੋਣ ਵਾਲਾ ਘਾਟਾ''
ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ 'ਤੇ ਕਈ ਗਾਇਕਾਂ, ਆਗੂਆਂ ਅਤੇ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਦੁੱਖ ਦੀ ਘੜੀ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਇਕ ਪੱਤਰ ਲਿੱਖਿਆ ਹੈ, ਜਿਸ ਵਿਚ ਉਹਨਾਂ ਨੇ ਕਿਹਾ, ''ਮੈਨੂੰ ਜਸਵਿੰਦਰ ਭੱਲਾ ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁੱਖ ਅਤੇ ਦਰਦ ਨਾਲ ਮਿਲੀ। ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।'' ਦੱਸ ਦੇਈਏ ਕਿ ਇਸ ਪੱਤਰ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।
Read Also : ਲੁਧਿਆਣਾ ਦੇ ਅਧਿਆਪਕ ਨਰਿੰਦਰ ਨੂੰ ਮਿਲੇਗਾ ਰਾਸ਼ਟਰੀ ਅਧਿਆਪਕ ਪੁਰਸਕਾਰ
ਦੱਸ ਦੇਈਏ ਕਿ ਮਰਹੂਮ ਜਸਵਿੰਦਰ ਭੱਲਾ ਪਿਛਲੇ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਉਹਨਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ।