ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਅਣਪਛਾਤੇ ਵਿਅਕਤੀਆਂ ਵਲੋਂ ਜਾਨੋ ਮਾਰਨ ਦੀ ਧਮਕੀ

ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਅਣਪਛਾਤੇ ਵਿਅਕਤੀਆਂ ਵਲੋਂ ਜਾਨੋ ਮਾਰਨ ਦੀ ਧਮਕੀ

Shehnaz Gill Father ਬਿਗ ਬੌਸ ਚ ਸਭ ਦੀ ਚਹੇਤੀ ਰਹੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਸ਼ਨੀਵਾਰ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜਿਸ ਤਰ੍ਹਾਂ ਅਸੀਂ ਸੂਰੀ ਨਾਲ ਕੀਤਾ ਹੈ, ਉਹੀ ਤੁਹਾਡੇ ਨਾਲ ਹੋਵੇਗਾ। ਕਾਲਰ ਨੇ ਅੱਗੇ ਕਿਹਾ […]

Shehnaz Gill Father

ਬਿਗ ਬੌਸ ਚ ਸਭ ਦੀ ਚਹੇਤੀ ਰਹੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਸ਼ਨੀਵਾਰ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜਿਸ ਤਰ੍ਹਾਂ ਅਸੀਂ ਸੂਰੀ ਨਾਲ ਕੀਤਾ ਹੈ, ਉਹੀ ਤੁਹਾਡੇ ਨਾਲ ਹੋਵੇਗਾ। ਕਾਲਰ ਨੇ ਅੱਗੇ ਕਿਹਾ ਕਿ ਮੈਨੂੰ 50 ਲੱਖ ਰੁਪਏ ਦਿਓ ਅਤੇ ਆਪਣੀ ਜਾਨ ਬਚਾਓ, ਮੈਨੂੰ ਪਤਾ ਹੈ ਕਿ ਤੁਹਾਡੀ ਕੁੜੀ ਨੇ ਬਹੁਤ ਪੈਸਾ ਕਮਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਫੋਨ ਕਰਨ ਵਾਲੇ ਪਾਕਿਸਤਾਨ ਤੋਂ ਸਨ।

also read :- ਪ੍ਰਿਅੰਕਾ ਚੋਪੜਾ ‘ਤੇ ਪਰਿਣੀਤੀ ਚੋਪੜਾ ਤੋਂ ਬਾਅਦ ਹੁਣ ਛੋਟੀ ਭੈਣ ਮੀਰਾ ਚੋਪੜਾ ਕਰਵਾਉਣ ਜਾ ਰਹੀ ਹੈ ਸ਼ਾਹੀ ਅੰਦਾਜ਼ ‘ਚ ਵਿਆਹ

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਪਿਛਲੇ ਸਾਲ ਦੀਵਾਲੀ ‘ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਨੌਜਵਾਨਾਂ ਨੇ ਸੰਤੋਖ ਨੂੰ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ। ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਦਾ ਫੋਨ ਆਇਆ ਸੀ। ਗਾਲੀ-ਗਲੋਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕਰਨਗੇ। ਸੰਤੋਖ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਸੰਤੋਖ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। 25 ਦਸੰਬਰ ਨੂੰ ਸੰਤੋਖ ‘ਤੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਨੇ ਸੰਤੋਖ ‘ਤੇ ਗੋਲੀਬਾਰੀ ਕੀਤੀ ਸੀ। ਇਹ ਘਟਨਾ ਅੰਮ੍ਰਿਤਸਰ ਦੀ ਸੀ।

Advertisement