ਕੰਗਨਾ ਰਣੌਤ ਨੂੰ CISF ਦੀ ਮਹਿਲਾ ਸਿਪਾਹੀ ਨੇ ਮਾਰਿਆ ਥੱਪੜ , ਵੀਡੀਓ ਹੋ ਰਹੀ ਹੈ ਤੇਜ਼ੀ ਨਾਲ਼ ਵਾਇਰਲ
sllaped kangana ranaut
sllaped kangana ranaut
ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਇੱਕ ਮਹਿਲਾ CISF ਜਵਾਨ ਨੇ ਥੱਪੜ ਮਾਰ ਦਿੱਤਾ ਹੈ।
ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੰਗਨਾ ਨੂੰ ਮਾਰਨ ਵਾਲੇ ਸਿਪਾਹੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ Uk707 ਰਾਹੀਂ ਦਿੱਲੀ ਲਈ ਰਵਾਨਾ ਹੋਈ।

ਇਹ ਘਟਨਾ ਵੀਰਵਾਰ ਦੁਪਹਿਰ 3.30 ਵਜੇ ਵਾਪਰੀ। ਕੰਗਨਾ ਰਣੌਤ ਏਅਰਪੋਰਟ ਸੁਰੱਖਿਆ ਜਾਂਚ ਤੋਂ ਬਾਹਰ ਨਿਕਲ ਰਹੀ ਸੀ ਜਦੋਂ ਮਹਿਲਾ ਸਿਪਾਹੀ ਨੇ ਉਸ ‘ਤੇ ਆਪਣਾ ਹੱਥ ਚੁੱਕਿਆ। ਕੰਗਨਾ ਨੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲਾ ਸੀਆਈਐਸਐਫ ਜਵਾਨ ਉਸ ਦੇ ਬਿਆਨ ਤੋਂ ਦੁਖੀ ਹੋਇਆ ਸੀ। ਫਿਲਹਾਲ ਏਅਰਪੋਰਟ ‘ਤੇ ਮੌਜੂਦ ਸਕਿਓਰਿਟੀ ਨੇ ਕੁਲਵਿੰਦਰ ਨੂੰ ਕਮਾਂਡੈਂਟ ਦੇ ਕਮਰੇ ‘ਚ ਬਿਠਾ ਕੇ ਰੱਖਿਆ ਹੈ। ਕੰਗਨਾ ਦਿੱਲੀ ਲਈ ਰਵਾਨਾ ਹੋ ਗਈ ਹੈ।
sllaped kangana ranaut

