ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18 ਅਪ੍ਰੈਲ 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18 ਅਪ੍ਰੈਲ 2025

                               ਧਨਾਸਰੀ ਮਹਲਾ ੫ ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ੪॥੩॥੨੭॥

11114

ਪੰਜਾਬੀ ਵਿਆਖਿਆ

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ