ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3 ਅਪ੍ਰੈਲ 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3 ਅਪ੍ਰੈਲ 2025

ਸੋਰਠਿ ਮਹਲਾ ੫ ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

1111

ਅਰਥ- (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ