ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-2-2024

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ […]

ਸਲੋਕੁ ਮ: ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

Related Posts

Latest

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ