ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2024)

ਸਲੋਕ ॥  ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

ਸਲੋਕ ॥ 

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸੋਮਵਾਰ, ੨੧ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੪ ਮਾਰਚ, ੨੦੨੪   (ਅੰਗ: ੭੦੯)

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ