ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਜਨਵਰੀ 2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਜਨਵਰੀ 2026

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

111141111

Related Posts

Latest

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ