ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਜਾਣੋ 22 ਤਾਰੀਖ਼ ਤੱਕ ਕਿਹੋ ਜਿਹਾ ਰਹੇਗਾ ਮੌਸਮ

ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਜਾਣੋ 22 ਤਾਰੀਖ਼ ਤੱਕ ਕਿਹੋ ਜਿਹਾ ਰਹੇਗਾ ਮੌਸਮ

ਪੰਜਾਬ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ 22 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਸੂਬੇ ਦੇ ਤਾਪਮਾਨ ‘ਚ 61. […]

ਪੰਜਾਬ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ 22 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਸੂਬੇ ਦੇ ਤਾਪਮਾਨ ‘ਚ 61. ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਬੀਤੇ ਦਿਨ ਸੂਬੇ ਦਾ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਗੁਰਦਾਸਪੁਰ ਦਾ ਦਰਜ ਕੀਤਾ ਗਿਆ।

ਪਾਰਾ ਡਿੱਗਣ ਦਾ ਅੰਕੜਾ ਦੱਸਦਾ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਰਿਹਾ। ਦੱਸਣਯੋਗ ਹੈ ਕਿ ਬੁੱਧਵਾਰ ਦਿਨ ਵੇਲੇ ਪਈ ਤੇਜ਼ ਧੁੱਪ ਤੇ ਗਰਮੀ ਕਾਰਨ ਜਿੱਥੇ ਲੋਕ ਹਾਲੋਂ-ਬੇਹਾਲ ਸਨ, ਉੱਥੇ ਰਾਤ ਨੂੰ ਚੱਲੀ ਤੇਜ਼ ਹਨ੍ਹੇਰੀ ਅਤੇ ਮੀਂਹ ਨੇ ਪਾਰਾ ਇੱਕਦਮ ਹੇਠਾਂ ਨੂੰ ਡਿਗਾ ਦਿੱਤਾ।

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤੇਜ਼ ਹਨ੍ਹੇਰੀ ਅਤੇ ਮੀਂਹ ਕਾਰਨ ਆਮ ਲੋਕਾਂ ਨੇ ਗਰਮੀ ਤੋ ਰਾਹਤ ਮਹਿਸੂਸ ਕੀਤੀ ਹੈ।

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ