ਕਾਂਗਰਸ ਦੀ ਵੱਡੀ ਮੀਟਿੰਗ 'ਚ ਕਿਉਂ ਸ਼ਾਮਲ ਨਹੀਂ ਹੋਈ ਚੰਨੀ! ਸਾਹਮਣੇ ਆਈ ਵੱਡੀ ਗੱਲ..

 ਕਾਂਗਰਸ ਦੀ ਵੱਡੀ ਮੀਟਿੰਗ 'ਚ  ਕਿਉਂ ਸ਼ਾਮਲ ਨਹੀਂ ਹੋਈ ਚੰਨੀ!  ਸਾਹਮਣੇ ਆਈ ਵੱਡੀ ਗੱਲ..

ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਵਰਕਿੰਗ  ਕਮੇਟੀ ਦੀ ਅਹਿਮ ਮੀਟਿੰਗ ਹੋਈ ਹੈ.. ਜਿਸ ਵਿੱਚ ਚੰਨੀ ਦੀ ਗੈਰ- ਮੌਜੂਦਗੀ ਨੇ ਇੱਕ ਵਾਰ ਮੁੜ ਤੋਂ ਵੱਡੇ ਸਵਾਲ ਖੜ੍ਹੇ ਕੀਤੇ ਨੇ..। ਦਿੱਲੀ ਵਿਚ ਅੱਜ ਹੋਣ ਵਾਲੀ ਮੀਟਿੰਗ ਤੋਂ ਚਰਨਜੀਤ ਸਿੰਘ ਚੰਨੀ ਨੇ ਦੂਰੀ ਬਣਾ ਲਈ । ਦਰਅਸਲ ਖ਼ਬਰ ਸਾਹਮਣੇ ਆਈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਤੋਂ ਕਿਨਾਰਾ ਕਰ ਲਿਆ । ਉਥੇ ਹੀ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਮੀਟਿੰਗ 'ਚ ਮੌਜੂਦ ਰਹਿਣਗੇ।

image (4)

ਇਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਾ ਵੜਿੰਗ ਦੀ ਅਗਵਾਈ ਦਾ ਲਗਾਤਾਰ ਵਿਰੋਧ ਕੀਤਾ ਹੈ ਪਰ ਕਾਂਗਰਸ ਹਾਈਕਮਾਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਹ ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਮੰਨਿਆ ਜਾ ਰਿਹਾ ਹੈ।ਚੰਨੀ ਨੇ ਆਪਣੇ ਰੁਝੇਵਿਆਂ ਅਤੇ ਜ਼ਰੂਰੀ ਕੰਮਾਂ ਦਾ ਹਵਾਲਾ ਦਿੰਦੇ ਬੈਠਕ ਤੋਂ ਦੂਰੀ ਬਣਾਈ ਹੈ, ਜਿਸ ਵਿੱਛ ਇੱਕ ਕਾਰਨ ਉਨ੍ਹਾਂ ਦਾ ਪੇਪਰ ਵੀ ਦੱਸਿਆ ਜਾ ਰਿਹਾ ਹੈ.. ਪਰ ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

WhatsApp Image 2026-08-19 at 2.27.50 PM

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਅੱਜ ਨਵੀਂ ਦਿੱਲੀ 'ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਦੁਪਹਿਰ 3 ਵਜੇ ਹੋਣ ਵਾਲੀ ਇਸ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਰਹੇਗੀ।  ਸਿਆਸੀ ਤੌਰ ’ਤੇ ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸ ਨੂੰ ਸਭ ਤੋਂ ਪਹਿਲਾਂ ਆਪਣੇ ਘਰ ਨੂੰ ਸੰਭਾਲਣ ਦੀ ਚੁਣੌਤੀ ਦਰਪੇਸ਼ ਹੈ।

ਪਾਰਟੀ ਅੰਦਰ ਵੱਖ-ਵੱਖ ਆਗੂਆਂ ਦੇ ਧੜਿਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਦਾ ਸਿੱਧਾ ਅਸਰ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਸਰਗਰਮੀ ਅਤੇ ਸੰਗਠਨ 'ਤੇ ਪੈ ਰਿਹਾ ਹੈ। ਇਹ ਵੀ ਚਰਚਾ ਹੈ ਕਿ ਰਾਹੁਲ ਗਾਂਧੀ ਜਲਦੀ ਹੀ ਵਿਧਾਨ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੇ ਆਗੂਆਂ ਨਾਲ ਇਕ ਵੱਖਰੀ ਮੀਟਿੰਗ ਕਰ ਸਕਦੇ ਹਨ।

ਹੁਣ ਦੇਖਣਾ ਇਹ ਹੋਵੇਗਾ ਕਿ ਚੰਨੀ ਵੱਲੋਂ ਮੀਟਿੰਗ ਤੋਂ ਬਣਾਈ ਇਹ ਦੂਰੀ ਕਾਂਗਰਸ ਦੀ ਸਿਆਸਤ ਵਿੱਚ ਕੀ ਨਵਾਂ ਮੋੜ ਲੈ ਕੇ ਆਉਂਦੀ ਹੈ!