Nirpakh News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read... ਪੇਪਰ ਲੀਕ ਤੇ ਪ੍ਰੀਖਿਆ ਘਪਲਿਆਂ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਵੱਡਾ ਕਦਮ: ਕੇਂਦਰ ਵਿਰੁੱਧ ਮਤਾ ਪਾਸ
Published On
By Nirpakh News
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ 'ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼* *ਪੰਜਾਬ ਵਿਧਾਨ ਸਭਾ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ* *ਭਾਜਪਾ ਨੇ ਭਾਰਤ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਦੀ ਮੰਡੀ ਵਿੱਚ ਬਦਲਿਆ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਹੋ ਰਿਹਾ ਤਬਾਹ: ਹਰਪਾਲ ਸਿੰਘ ਚੀਮਾ* *ਪੰਜਾਬ ਵਿਧਾਨ ਸਭਾ ਨੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਹੋਣ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਉਣ ਦਾ ਮਤਾ ਕੀਤਾ ਪਾਸ: ਹਰਪਾਲ ਸਿੰਘ ਚੀਮਾ* *ਭਗਵੰਤ ਮਾਨ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ, ਜਦੋਂ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਦੀਆਂ ਉਮੀਦਾਂ ਨਾਲ ਕੀਤਾ ਧੋਖਾ: ਹਰਪਾਲ ਸਿੰਘ ਚੀਮਾ* *ਭਾਜਪਾ ਸਰਕਾਰਾਂ ਨੇ ਇਨਸਾਫ਼ ਦੇਣ ਦੀ ਬਜਾਏ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨਾਂ ਉੱਤੇ ਪੈਲਟ ਗਨਾਂ, ਹੰਝੂ ਗੈਸ ਅਤੇ ਏ.ਕੇ.-47 ਨਾਲ ਹਮਲੇ ਕੀਤੇ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ, 3 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਏ। ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, " ਤਾਨਾਸ਼ਾਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੰਕਾਰੀ ਰਾਜ ਹੇਠ ਦੇਸ਼ ਦਾ ਹਰ ਅਹਿਮ ਖੇਤਰ, ਖਾਸ ਕਰਕੇ ਲੱਖਾਂ ਮਿਹਨਤੀ ਨੌਜਵਾਨਾਂ ਦਾ ਭਵਿੱਖ, ਵਿਕਾਊ ਬਣਾ ਦਿੱਤਾ ਗਿਆ ਹੈ।" ਵਿੱਤ ਮੰਤਰੀ ਨੇ ਕਿਹਾ, "ਨੀਟ ਵਰਗੀਆਂ ਅਹਿਮ ਪ੍ਰੀਖਿਆਵਾਂ ਵਿੱਚ ਪ੍ਰਣਾਲੀਗਤ ਭ੍ਰਿਸ਼ਟਾਚਾਰ ਅਤੇ ਵਾਰ-ਵਾਰ ਪੇਪਰ ਲੀਕ ਹੋਣ ਕਾਰਨ ਨੌਜਵਾਨ ਉਮੀਦਵਾਰਾਂ ਦਾ ਹੌਸਲਾ ਟੁੱਟ ਚੁੱਕਿਆ ਹੈ। ਜਦੋਂ ਵਿਦਿਆਰਥੀਆਂ ਨੂੰ ਇਹ ਅਹਿਸਾਸ ਹੋਇਆ ਕਿ ਮੈਰਿਟ ਨੂੰ ਪੈਸੇ ਅਤੇ ਰਾਜਸੀ ਸਰਪ੍ਰਸਤੀ ਬਦਲੇ ਵੇਚ ਦਿੱਤਾ ਗਿਆ ਹੈ, ਤਾਂ ਨਿਰਾਸ਼ਾ ਦੇ ਆਲ਼ਮ ਵਿੱਚ ਢਾਈ ਲੱਖ ਤੋਂ ਵੱਧ ਵਿਦਿਆਰਥੀ ਮੁੜ-ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋਏ।" ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ, "ਜਿੱਥੇ ਪ੍ਰਧਾਨ ਮੰਤਰੀ ਅਕਸਰ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਦਿਖਾਵੇ ਲਈ ਲੋਕਾਂ ਤੱਕ ਪਹੁੰਚ ਕਰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀ ਮਸ਼ੀਨਰੀ ਵਿਦਿਆਰਥੀਆਂ ਦੀਆਂ ਸ਼ਾਂਤਮਈ ਅਤੇ ਜਮਹੂਰੀ ਅਪੀਲਾਂ ਦਾ ਜਵਾਬ ਪੈਲਟ ਗਨਾਂ, ਹੰਝੂ ਗੈਸ ਅਤੇ ਏ.ਕੇ.-47 ਰਾਈਫਲਾਂ ਨਾਲ ਦਿੰਦੀ ਹੈ। ਇੱਥੋਂ ਤੱਕ ਕਿ ਨਾਬਾਲਗਾਂ, ਦਬਾਅ ਹੇਠ ਮਾਫੀ ਮੰਗਣ ਵਾਲੀਆਂ ਸਕੂਲੀ ਬੱਚੀਆਂ ਅਤੇ ਨਾਮਵਰ ਸੁਧਾਰਕ ਸੋਨਮ ਵਾਂਗਚੁਕ ਨੂੰ ਵੀ ਇਨਸਾਫ਼ ਦੇਣ ਦੀ ਬਜਾਏ ਭਾਰਤੀ ਨਿਆਂ ਸੰਹਿਤਾ ਦੀਆਂ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ।" ਉਨ੍ਹਾਂ ਕਿਹਾ, "ਇਹ ਮਤਾ ਪਿਛਲੇ ਇੱਕ ਦਹਾਕੇ ਦੌਰਾਨ ਦੇਸ਼ ਵਿੱਚ ਹੋਏ ਸੱਤਰ ਤੋਂ ਵੱਧ ਵੱਡੇ ਪ੍ਰੀਖਿਆ ਘਪਲਿਆਂ, ਡਿਜੀਟਲ ਰਿਮੋਟ-ਐਕਸੈਸ ਹੈਕ ਅਤੇ ਭਰਤੀ ਘਪਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ। ਇਹ ਮਤਾ ਨੈਸ਼ਨਲ ਟੈਸਟਿੰਗ ਏਜੰਸੀ ਵਰਗੀਆਂ ਪ੍ਰੀਖਿਆ ਸੰਸਥਾਵਾਂ ਦੀ ਮੁਕੰਮਲ ਪੁਨਰ-ਸੰਰਚਨਾ ਅਤੇ ਵਿਕੇਂਦਰੀਕਰਨ, ਪੇਪਰ ਲੀਕ ਸਿੰਡੀਕੇਟਾਂ ਵਿਰੁੱਧ ਮਿਸਾਲੀ ਕਾਰਵਾਈ ਅਤੇ ਸ਼ਾਂਤਮਈ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਗੈਰ-ਵਾਜਬ ਅਪਰਾਧਿਕ ਮਾਮਲਿਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਾ ਹੈ।" ਵਿੱਤ ਮੰਤਰੀ ਨੇ ਕਿਹਾ, "ਭਾਜਪਾ ਸ਼ਾਸਤ ਕਈ ਰਾਜਾਂ ਅਤੇ ਪੰਜਾਬ ਦੀ ਸਥਿਤੀ ਵਿੱਚ ਅੰਤਰ ਬਿਲਕੁਲ ਸਪੱਸ਼ਟ ਹੈ। ਜਿੱਥੇ ਕੇਂਦਰ ਸਰਕਾਰ ਭ੍ਰਿਸ਼ਟ ਸਿੰਡੀਕੇਟਾਂ ਦੀ ਰੱਖਿਆ ਕਰਦੀ ਹੈ ਅਤੇ ਵਿਦਿਆਰਥੀਆਂ ਦਾ ਸ਼ੋਸ਼ਣ ਕਰਦੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਐੱਸ.ਸੀ. ਵਜ਼ੀਫ਼ੇ ਮੁੜ ਬਹਾਲ ਕੀਤੇ ਹਨ, ਜਿਸ ਨਾਲ 50 ਹਜ਼ਾਰ ਤੋਂ ਵੱਧ ਪੱਛੜੇ ਤਬਕੇ ਦੇ ਵਿਦਿਆਰਥੀ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕੇ।" ਆਪਣੇ ਸੰਬੋਧਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਭਾਰਤ ਦੇ ਨੌਜਵਾਨਾਂ ਦੀ ਅਜਿੱਤ ਤਾਕਤ ਅਤੇ ਜਾਗਰੂਕਤਾ ਹੀ ਹੈ ਜਿਸ ਨੇ ਆਖਰਕਾਰ ਹੰਕਾਰੀ ਭਾਜਪਾ ਲੀਡਰਸ਼ਿਪ ਨੂੰ ਲੋਕ ਦਬਾਅ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਇਸ ਸਦਨ ਨੂੰ ਇਹ ਮਤਾ ਕੇਂਦਰੀ ਗ੍ਰਹਿ ਮੰਤਰਾਲੇ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਚਿੰਤਾਵਾਂ ਅਤੇ ਦੇਸ਼ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਰਸਮੀ ਤੌਰ 'ਤੇ ਉਨ੍ਹਾਂ ਦੇ ਸਾਹਮਣੇ ਰੱਖਿਆ ਜਾ ਸਕੇ।" ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਬੀਰ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਬਣਵਾਲੀ, ਨਰਿੰਦਰ ਕੌਰ ਭਾਰਜ, ਡਾ. ਨਛੱਤਰ ਪਾਲ, ਗੁਰਿੰਦਰ ਸਿੰਘ ਗੈਰੀ ਵੜਿੰਗ, ਅੰਮ੍ਰਿਤਪਾਲ ਸਿੰਘ ਅਤੇ ਸੁਖਨੰਦ ਨੇ ਵੀ ਮਤੇ ਦੀ ਹਮਾਇਤ ਕਰਦਿਆਂ ਸਦਨ ਨੂੰ ਸੰਬੋਧਨ ਕੀਤਾ।
ਪੰਜਾਬ 'ਚ ਹੜ੍ਹਾਂ ਦਾ ਅਲਰਟ! ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਫੁੱਲ, BBMB ਵੱਲੋਂ ਹਰਿਆਣਾ ਅਤੇ ਰਾਜਸਥਾਨ ਨੂੰ ਵੱਡੀ ਅਪੀਲ
Published On
By Nirpakh News
ਮਾਨਸੂਨ ਆਉਣ ਵਿੱਚ ਅਜੇ ਤਿੰਨ ਤੋਂ ਚਾਰ ਹਫ਼ਤੇ ਬਾਕੀ ਹਨ, ਇਸ ਲਈ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਵੱਧ ਗਿਆ ਹੈ। ਇਸ ਨਾਲ ਭਾਖੜਾ-ਬਿਆਸ ਪ੍ਰਬੰਧਨ ਬੋਰਡ (BBMB) ਲਈ...
Read... ਨਗਰ ਨਿਗਮ ਬਰਨਾਲਾ ਦੇ ਆਏ ਨਤੀਜਿਆਂ 'ਚੋਂ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ
Published On
By Nirpakh News
ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਖੁਲਿਆ ਖਾਤਾ
Read... ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼
Published On
By Nirpakh News
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼
Read... ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ
Published On
By Nirpakh News
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਦੇ ਉਦੇਸ਼ ਨਾਲ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਇੰਡਸਟਰੀ-ਇੰਟੀਗ੍ਰੇਟਡ ਪ੍ਰੋਗਰਾਮ ਦਾ ਉਦਘਾਟਨ ਏਅਰੋਸਿਟੀ ਸਥਿਤ ਪ੍ਰਾਈਡ...
Read... ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ
Published On
By Nirpakh News
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਨਾਲ ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਗੁਰਮੇਲ ਸਿੰਘ ਘਰਾਚੋਂ*
Read... ਭੱਠਲ ਦੇ ਖੁਲਾਸੇ ਨੇ ਕਾਂਗਰਸ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਬਲਤੇਜ ਪੰਨੂ*
Published On
By Nirpakh News
*ਭੱਠਲ ਦੱਸਣ ਕਿ ਕਿਹੜੇ ਕਾਂਗਰਸੀ ਨੇਤਾਵਾਂ ਨੇ ਦਿੱਤੀ ਸੀ ਬੰਬ ਧਮਾਕਿਆਂ ਦੀ ਸਲਾਹ: ਪੰਨੂ*
Read... 328 ਪਾਵਨ ਸਰੂਪਾਂ ਦਾ ਮਾਮਲਾ: ਜਾਂਚ ਲਈ ਸਹਿਯੋਗ ਦੇਣ ਲਈ ਰਾਜ਼ੀ ਹੋਏ ਜਥੇਦਾਰ ਗੜਗੱਜ"
Published On
By Nirpakh News
328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਹੋਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ
Read... ਬੀਜ ਸੋਧ ਬਿੱਲ: ਕਿਸਾਨਾਂ ਨੂੰ ਨਕਲੀ ਬੀਜਾਂ ਤੋਂ ਬਚਾਉਣ ਲਈ ਮਾਨ ਸਰਕਾਰ ਦਾ ਸ਼ਲਾਗਾਯੋਗ ਕਦਮ
Published On
By Nirpakh News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ 'ਬੀਜ (ਪੰਜਾਬ ਸੋਧ) ਬਿੱਲ, 2025' ਪੰਜਾਬ ਵਿਧਾਨ ਸਭਾ ਵਿੱਚ...
Read... ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ 'ਚ ਭੇਜੇ ਗਏ DIG ਭੁੱਲਰ
Published On
By Nirpakh News
ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ (11 ਨਵੰਬਰ) ਨੂੰ ਉਨ੍ਹਾਂ ਦੇ ਪੰਜ ਦਿਨਾਂ ਦੇ ਸੀਬੀਆਈ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ...
Read... 'ਰੋਸ਼ਨ ਪੰਜਾਬ': ਬਿਜਲੀ ਕੱਟ-ਮੁਕਤ ਸੂਬੇ ਵੱਲ ਇੱਕ ਇਤਿਹਾਸਕ ਕਦਮ
Published On
By Nirpakh News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖੇਤਰ ਵਿੱਚ ਇੱਕ ਵੱਡਾ ਸੁਧਾਰ ਲਿਆਉਂਦੇ ਹੋਏ 5,000 ਕਰੋੜ ਰੁਪਏ ਤੋਂ ਵੱਧ ਦੇ ‘ਰੋਸ਼ਨ ਪੰਜਾਬ’...
Read... ਕਿਸਾਨ ਹਿਤੈਸ਼ੀ ਫੈਸਲਾ: ਮਾਨ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੀਆਂ ਤਾਰੀਖਾਂ ਵਿੱਚ ਬਦਲਾਅ
Published On
By Nirpakh News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਵਾਤਾਵਰਣ ਦੀ ਸੰਭਾਲ ਲਈ ਇੱਕ ਦੂਰਅੰਦੇਸ਼ੀ ਫੈਸਲਾ ਲੈਂਦਿਆਂ ਝੋਨੇ ਦੀ...
Read... 
