ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਜੰਡਿਆਲਾ ਗੁਰੂ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ 9.55 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਕੁੱਲ 11.5 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿੱਚ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 955 ਲੱਖ ਰੁਪਏ ਹੈ ਅਤੇ ਸੜਕ ਨਿਰਮਾਣ ਦਾ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕੀਤਾ ਜਾ ਚੁੱਕਾ ਹੈ। ਇਸ ਕੰਮ ਨੂੰ 12 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

 

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਦਾ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਵਾਇਆ ਜਾਵੇ।

 

ਇਸ ਮੌਕੇ ਡਾ. ਗੁਰਵਿੰਦਰ ਸਿੰਘ, ਬਲਵਿੰਦਰ ਕੌਰ, ਸਰਪੰਚ ਸਰਬਜੀਤ ਕੌਰ, ਚਰਨ ਸਿੰਘ, ਜਰਮਨਜੀਤ ਸਿੰਘ, ਸਰਪੰਚ ਚਰਨਜੀਤ ਸਿੰਘ ਅਤੇ ਕੁਲਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

Latest

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ