ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ ‘ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ […]

ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ

ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ ‘ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ

ਚੰਡੀਗੜ੍ਹ, 24 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੇ ਰੱਖ ਰਖਾਵ ਅਤੇ ਸਾਂਭ ਸੰਭਾਲ ਲਈ 4 ਅਬਜਰਵੇਸ਼ਨ ਹੋਮ ਹੁਸ਼ਿਆਰਪੁਰ, ਲੁਧਿਆਣਾ ਅਤੇ ਫਰੀਦਕੋਟ ਫਾਰ ਬੁਆਇਜ, ਅਬਜਰਵੇਸ਼ਨ ਹੋਮ ਜਲੰਧਰ ਫਾਰ ਗਰਲਜ਼ ਅਤੇ 2 ਸਪੈਸ਼ਲ ਹੋਮ ਹੁਸ਼ਿਆਰਪੁਰ ਫਾਰ ਬੁਆਇਜ ਅਤੇ ਅੰਮ੍ਰਿਤਸਰ ਫਾਰ ਗਰਲਜ਼ ਚਲਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਬੱਚਿਆ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਕਾਰਪੋਰੇਟ ਅਦਾਰਿਆ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਮੰਤਰੀ ਨੇ ਕਾਰਪੋਰੇਟ ਅਦਾਰਿਆਂ ਦੀ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਹੋਰ ਚਾਹਵਾਨ ਅਦਾਰਿਆ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

 ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਮਜ ਵਿੱਚ ਰਹਿ ਰਹੇ ਬੱਚਿਆਂ ਨੂੰ ਆਪਸੀ ਸਾਂਝ, ਦੋਸਤੀ ਅਤੇ ਨਿੱਜੀ ਵਿਕਾਸ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖੇਡ ਸਮਾਗਮ ਆਯੋਜਿਤ ਕਰਨ ਦਾ ਮੰਤਵ ਬੱਚਿਆਂ ਵਿੱਚ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਨਾ ਹੈ।

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ