ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਗ੍ਰਿਫਤਾਰ, 3 ਵਿਦੇਸ਼ੀ ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਗ੍ਰਿਫਤਾਰ, 3 ਵਿਦੇਸ਼ੀ ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ

ਮੁਕਤਸਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਗੁਰਗਿਆ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ 3 ਵਿਦੇਸ਼ੀ ਪਿਸਤੌਲ, 20 ਜਿੰਦਾ ਕਾਰਤੂਸ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ।

ਪੁਲਿਸ ਟੀਮ ਫ਼ਿਰੋਜ਼ਪੁਰ ਰੋਡ ’ਤੇ ਚੈਕਿੰਗ ਕਰ ਰਹੀ ਸੀ। ਤੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤੇ ਤਲਾਸ਼ੀ ਲੈਣ 'ਤੇ ਇਕ ਨੌਜਵਾਨ ਕੋਲੋਂ ਇਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ। ਤੇ ਨਾਲ ਦੇ ਨੌਜਵਾਨ ਦੇ ਬੈਗ ਵਿੱਚੋਂ 2 ਹੋਰ ਪਿਸਤੌਲ, 10 ਕਾਰਤੂਸ ਅਤੇ 1 ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚੋਂ ਇੱਕ ਆਸਟਰੀਆ ਦੀ ਬਣੀ GLOCK 9mm ਅਤੇ ਦੋ ਚੀਨੀ ਬਣੀ PX5 Storm ਅਤੇ PX3 ਮਾਡਲ ਹਨ।

Screenshot (8)

Read Also : ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

ਐਸਐਸਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਅਵਤਾਰ ਸਿੰਘ ਉਰਫ਼ ਲੱਬਾ ਬਾਬਾ (21 ਸਾਲ) ਵਾਸੀ ਮੁਕਤਸਰ ਦੀ ਪਛਾਣ ਰਵੀ ਕੁਮਾਰ (25 ਸਾਲ) ਵਾਸੀ ਮੁਕਤਸਰ ਵਜੋਂ ਹੋਈ ਹੈ।ਥਾਣਾ ਸਦਰ ਮੁਕਤਸਰ ਦੀ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਲਾਰੇਂਸ ਬਿਸ਼ਨੋਈ ਗੈਂਗ ਦੇ ਸਰਗਨਾ ਸਚਿਨ ਚੜੇਵਾਨ ਨਾਲ ਜੁੜੇ ਹੋਏ ਸਨ। ਪੁਲਿਸ ਨੇ ਅਦਾਲਤ ਤੋਂ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਵਤਾਰ ਸਿੰਘ ਪਹਿਲਾਂ ਵੀ ਕਈ ਕੇਸਾਂ ਵਿੱਚ ਸ਼ਾਮਲ ਰਿਹਾ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਕੁੱਟਮਾਰ ਦੇ ਤਹਿਤ ਕੇਸ ਦਰਜ ਹਨ।

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ