ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਤਰਨ ਤਾਰਨ, 18 ਅਕਤੂਬਰ (      ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ  ਕਵਰਿੰਗ ਉਮੀਦਵਾਰ ਲੀਨਾ ਸੰਧੂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

 ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ ਵੀ ਆਪਣੇ ਨਾਮਜ਼ਦਗੀ ਪੱਤਰ ਭਰ ਚੁੱਕੇ ਹਨ।

ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ  ਕਿ 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881ਐਕਟ ਦੇ ਤਹਿਤ ਛੁੱਟੀਆਂ ਹਨ ਅਤੇ ਇਨ੍ਹਾਂ ਤਾਰੀਖਾਂ `ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।  

ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

-----------------