12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਵਿਨੀਤ ਕੁਮਾਰ

12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਵਿਨੀਤ ਕੁਮਾਰ

ਫਰੀਦਕੋਟ 21 ਅਗਸਤ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ […]

ਫਰੀਦਕੋਟ 21 ਅਗਸਤ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਾਉਣੀ, ਰੁਪਈਆਂਵਾਲਾ, ਝੋਕ ਸਰਕਾਰੀ, ਜਨੇਰੀਆ, ਸੰਗਰਾਹੂਰ ਅਤੇ ਬੁੱਟਰ ਪਿੰਡਾਂ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ