2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 16 ਸਤੰਬਰ (000) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ […]

ਲੁਧਿਆਣਾ, 16 ਸਤੰਬਰ (000) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ।

ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ।

ਮੁੱਖ ਪ੍ਰਸ਼ਾਸ਼ਕ, ਗਲਾਡਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ‘ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ ਅਤੇ ਗਲਾਡਾ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ