69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) - 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕੀਤਾ।

ਖੇਡ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 20 ਜ਼ਿਲ੍ਹਿਆਂ ਵਿੱਚੋਂ ਲਗਭਗ 180 ਖਿਡਾਰਨਾਂ ਭਾਗ ਲੈਣ ਜਾ ਰਹੀਆਂ ਹਨ। ਇਹਨਾਂ ਖਿਡਾਰਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੰਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਦਘਾਟਨ ਕਰਨ ਉਪਰੰਤ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਅਤੇ ਫੁਰਤੀਲਾ ਰੱਖਦੀਆਂ ਹਨ ਉਥੇ ਹੀ ਸੁਚੱਜੀ ਜੀਵਨ ਜਾਂਚ ਅਤੇ ਅਨੁਸਾਸ਼ਨ ਵੀ ਸਿਖਾਉਂਦੀਆਂ ਹਨ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ। ਇਸ ਮੌਕੇ ਉਹਨਾਂ ਨੇ ਸਮੂਹ ਖਿਡਾਰਨਾਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਸੱਚੀ ਖੇਡ ਭਾਵਨਾ ਨਾਲ ਭਾਗ ਲੈਣ ਦੀ ਅਪੀਲ ਕੀਤੀ।