ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਘਿਓ ਅਤੇ ਪਨੀਰ ਵਿੱਚ ਪਾਈ ਗਈ ਸੀ ਮਿਲਾਵਟ

ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਘਿਓ ਅਤੇ ਪਨੀਰ ਵਿੱਚ ਪਾਈ ਗਈ ਸੀ ਮਿਲਾਵਟ

ਫਾਜ਼ਿਲਕਾ 2 ਅਪ੍ਰੈਲਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਰੂਲਸ 2011 ਤਹਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ 7 ਕੇਸਾਂ ਵਿੱਚ ਦੋਸ਼ੀਆਂ ਨੂੰ ਜੁਰਮਾਨਾ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੀਟੈਂਟ ਕਮਿਸ਼ਨਰ ਫੂਡ ਸ੍ਰੀ ਮਨਜਿੰਦਰ ਸਿੰਘ ਢਿੱਲੋਂ ਨੇ […]

ਫਾਜ਼ਿਲਕਾ 2 ਅਪ੍ਰੈਲ
ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਰੂਲਸ 2011 ਤਹਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ 7 ਕੇਸਾਂ ਵਿੱਚ ਦੋਸ਼ੀਆਂ ਨੂੰ ਜੁਰਮਾਨਾ ਲਗਾਇਆ ਹੈ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੀਟੈਂਟ ਕਮਿਸ਼ਨਰ ਫੂਡ ਸ੍ਰੀ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਸਮੇਂ ਤੇ ਭੋਜਨ ਪਦਾਰਥਾਂ ਦੀ ਜਾਂਚ ਲਈ ਸੈਂਪਲ ਲੈ ਕੇ ਉਹਨਾਂ ਦੀ ਜਾਂਚ ਕਰਵਾਈ ਜਾਂਦੀ ਹੈ। ਜਿਸ ਦੌਰਾਨ ਜਿਲੇ ਚੋਂ ਵੱਖ ਵੱਖ ਪ੍ਰਕਾਰ ਦੇ ਘਿਓ ਅਤੇ ਪਨੀਰ ਦੇ ਲਈ ਨਮੂਨਿਆਂ ਵਿੱਚੋਂ ਸੱਤ ਨਮੂਨੇ ਸਹੀ ਨਹੀਂ ਪਾਏ ਗਈ ਸਨ ਅਤੇ ਜਾਂਚ ਦੌਰਾਨ ਸੈਂਪਲ ਫੇਲ ਹੋ ਗਏ ਸਨ । ਇਹ ਕੇਸ  ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੂਡਿਕੇਟਿੰਗ ਅਫਸਰ ਫੂਡ ਸੇਫਟੀ ਫਾਜ਼ਿਲਕਾ ਦੀ ਅਦਾਲਤ ਵਿੱਚ ਸਬੰਧਤ ਦੋਸ਼ੀਆਂ ਖਿਲਾਫ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰਦਿਆਂ ਅੱਜ ਉਹਨਾਂ ਦੀ ਅਦਾਲਤ ਵੱਲੋਂ 6 ਲੋਕਾਂ ਨੂੰ 25-25 ਹਜਾਰ ਰੁਪਏ ਅਤੇ ਇੱਕ ਦੋਸ਼ੀ ਨੂੰ 50 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹਨਾਂ ਵਿੱਚੋਂ ਵਰਿੰਦਰ ਕੁਮਾਰ ਦਾ ਘਿਓ ਦਾ ਨਮੂਨਾ ਫੇਲ ਹੋਇਆ ਸੀ ਜਦਕਿ ਦੀਪਕ ਸ਼ਰਮਾ, ਰਕੇਸ਼ ਕੁਮਾਰ, ਸੁਖਵਿੰਦਰ ਸਿੰਘ, ਅਨਿਲ ਕੁਮਾਰ, ਪ੍ਰਦੀਪ ਕੁਮਾਰ ਅਤੇ ਹਰਪਾਲ ਸਿੰਘ ਦੇ ਪਨੀਰ ਦੇ ਸੈਂਪਲ ਫੇਲ ਹੋਏ ਸਨ। ਐਸੀਟੈਂਟ ਕਮਿਸ਼ਨਰ ਫੂਡ ਨੇ ਕਿਹਾ ਕਿ ਇਹ ਜੁਰਮਾਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 51 ਦੇ ਤਹਿਤ ਕੋਰਟ ਵੱਲੋਂ ਲਗਾਏ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਵਿਭਾਗ ਲਗਾਤਾਰ ਭੋਜਨ ਪਦਾਰਥਾਂ ਦੀ ਸੈਂਪਲਿੰਗ ਕਰਦਾ ਰਹਿੰਦਾ ਹੈ ਅਤੇ ਜੋ ਸੈਂਪਲ ਫੇਲ ਹੁੰਦੇ ਹਨ ਉਹਨਾਂ ਖਿਲਾਫ ਚਲਾਨ ਪੇਸ਼ ਕੀਤਾ ਜਾਂਦਾ ਹੈ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ