ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

ਫਾਜਿਲਕਾ, 9 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ  ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ […]

ਫਾਜਿਲਕਾ, 9 ਫਰਵਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ  ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ  ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲੇ ਦੇ ਸਾਰੇ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਸਿਹਤ ਵਿਭਾਗ ਵਲੋ  ਜਨਮ-ਮੌਤ ਦਾ ਸਪੈਸ਼ਲ ਕਾਊਂਟਰ ਲਗਾਇਆ ਜਾ ਰਿਹਾ ਹੈ। ਜਿਸ ਅਧੀਨ ਪ੍ਰਤਿ ਦਿਨ ਮਿਲਣ ਵਾਲੀਆਂ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਜੇਕਰ ਕਿਸੇ ਵੀ ਕਰਮਚਾਰੀ ਨੂੰ ਇਸ ਬਾਬਤ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਲਈ ਸਿਵਲ ਸਰਜਨ ਦਫ਼ਤਰ ਵਿਖੇ ਜਨਮ ਅਤੇ ਮੌਤ ਸ਼ਾਖਾ ਵਿਖੇ ਸੁਪਰਡੈਂਟ ਰਾਜਿੰਦਰ ਕੰਬੋਜ ਅਤੇ ਹੋਰ ਸਟਾਫ ਦੀ ਡਿਊਟੀ ਲਗਾਈ ਗਈ ਹੈ ਤਾਕਿ ਫੀਲਡ ਵਿਚ ਸਿਹਤ ਮੁਲਾਜ਼ਮਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਕੈਂਪ ਦੇ ਸ਼ੁਰੂ ਹੋਣ ਤੋਂ ਬਾਦ ਹੁਣ ਤਕ ਕਰੀਬ 70 ਦੇ ਕਰੀਬ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰ ਅਤੇ ਏ ਐਨ ਐਮ ਦੀ ਡਿਊਟੀ ਲੋਕਾ ਨੂੰ ਆਯੁਸ਼ਮਾਨ ਕਾਰਡ ਬਨਾਉਣ ਲਈ ਲੱਗੀ ਗਈ ਹੈ। ਇਸ ਦੇ ਨਾਲ ਲੋਕਾ ਨੂੰ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋ ਇਕ ਕਾਉਂਟਰ ਲਗਾਇਆ ਗਿਆ ਹੈ ।

Tags:

Latest

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ
ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ
‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ