ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

ਮੋਗਾ, 2 ਦਸੰਬਰ‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਮੋਗਾ, 2 ਦਸੰਬਰ
‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਸਰਕਾਰੀ ਸੇਵਾਵਾਂ ਨਿਭਾਅ ਰਹੇ 8 ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ਖੇਡਾ ਵਤਨ ਪੰਜਾਬ ਦੀਆਂ-2024 ਵਿੱਚ ਭਾਗ ਲਿਆ ਅਤੇ ਸਾਰੇ ਹੀ ਅਧਿਆਪਕਾਂ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਦੇ ਹੋਏ ਵੱਖ ਵੱਖ ਮੈਡਲ ਹਾਸਲ ਕੀਤੇ।
ਇਹਨਾਂ ਮੁਕਾਬਲਿਆਂ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਹ ਮੁਕਾਬਲੇ ਮਿਤੀ 19 ਨਵੰਬਰ ਤੋਂ 22 ਨਵੰਬਰ 2024 ਤੱਕ ਹੋਏ ਹੋਏ ਸਨ। ਮਹਿਲਾ ਉਮਰ 31-40 ਵਰਗ ਵਿੱਚ ਉਹਨਾਂ ਦੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕ ਸੁਨੀਤਾ ਰਾਣੀ ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਪਹਿਲਾ ਸਥਾਨ ਜਿੱਤ ਕੇ ਗੋਲਡ ਮੈਡਲ, ਮਹਿਲਾ ਉਮਰ 41-50 ਵਰਗ ਵਿੱਚ ਅਧਿਆਪਕ ਪ੍ਰਭੂਤਾ ਗੋਇਲ (ਸਾਇੰਸ ਮਿਸਟ੍ਰੈਸ), ਰੁਪਿੰਦਰ ਕੌਰ (ਸਾਇੰਸ ਮਿਸਟ੍ਰੈਸ) ਅਤੇ ਹਰਦੀਪ ਕੌਰ (ਅੰਗਰੇਜ਼ੀ ਮਿਸਟ੍ਰੈਸ) ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਤੀਸਰਾ ਸਥਾਨ ਜਿੱਤ ਕੇ ਕਾਂਸੇ ਦੇ ਮੈਡਲ ਅਤੇ ਮਹਿਲਾ ਉਮਰ 51-60 ਵਰਗ ਵਿੱਚ ਰਜਨੀ ਕੱਕੜ (ਅੰਗਰੇਜ਼ੀ ਮਿਸਟ੍ਰੈਸ),  ਸਰਸਵਤੀ ਦੇਵੀ (ਪੰਜਾਬੀ ਮਿਸਟ੍ਰੈਸ),  ਡਿੰਪਲ ਰਾਣੀ (ਹਿੰਦੀ ਮਿਸਟ੍ਰੈਸ)ਅਤੇ ਕਰਮਜੀਤ ਕੌਰ (ਪੀ ਟੀ ਆਈ) ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਦੂਸਰਾ ਸਥਾਨ ਜਿੱਤ ਕੇ ਚਾਂਦੀ ਦੇ ਮੈਡਲ ਹਾਸਲ ਕੀਤੇ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ