ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 6 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 4.97 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 97ਵੇਂ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,079 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 537 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 96 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 572 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 110 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Advertisement

Latest

ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ