ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

ਫਾਜਿਲਕਾ 24 ਮਾਰਚ  ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ […]

ਫਾਜਿਲਕਾ 24 ਮਾਰਚ

 ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ। ਇਸ ਤਰਾਂ ਦਰਜ ਕਰਾਈ ਸ਼ਿਕਾਇਤ ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਂਦੀ ਹੈ।

 ਉਨਾਂ ਨੇ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ ਆਪ ਚੱਕ ਲੈਂਦੀ ਹੈ ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਐਪ ਤੇ ਸਿਰਫ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ਤੇ ਨਾ ਭੇਜੀਆਂ ਜਾਣ। ਉਹਨਾਂ ਨੇ ਜ਼ਿਲਾ  ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨਾਂ ਹੋਰ ਜਾਣਕਾਰੀ ਲਈ ਜ਼ਿਲਾ ਪੱਧਰੀ ਚੋਣ ਕੰਟਰੋਲ ਰੂਮ ਜਿਸ ਦਾ ਨੰਬਰ 1950 ਹੈ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ