“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ:

 

ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ  ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ  ਸ਼੍ਰੀ ਅਭਿਜੀਤ ਕਪਲਿਸ਼ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

 

ਬੈਠਕ ਦੌਰਾਨ ਪਿੰਡ ਅਤੇ ਵਾਰਡ ਪੱਧਰ ਤੇ ਵਿਲੇਜ ਡਿਫ਼ੈਂਸ ਕਮੇਟੀ (VDC) ਅਤੇ ਵਾਰਡ ਡਿਫ਼ੈਂਸ ਕਮੇਟੀ (WDC) ਦੀਆਂ ਮੀਟਿੰਗਾਂ ਦੀ ਪ੍ਰਗਤੀਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

 

ਸ਼੍ਰੀ ਚੁਸਪਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਆੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ VDC/WDC ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮਾਂ-ਸੀਮਾ ਅੰਦਰ ਸਾਰੀਆਂ ਮੀਟਿੰਗਾਂ ਕਰਵਾਈਆਂ ਜਾਣ ਅਤੇ ਉਨ੍ਹਾਂ ਦੀ ਰਿਪੋਰਟਿੰਗ ਸੁਚੱਜੇ ਢੰਗ ਨਾਲ ਕੀਤੀ ਜਾਵੇ।

 

ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਉਪਰੰਤ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਅਤੇ ਮੁੜ ਵਸੇਬੇ  ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

 

ਬੈਠਕ ਦੇ ਅੰਤ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਮੈਦਾਨੀ ਪੱਧਰ ਤੇ ਜਾਗਰੂਕਤਾ ਗਤਿਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਸਡੀਐਮ ਗਿੱਦੜਬਾਹਾ ਜਸਪਾਲ ਸਿੰਘ,  ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂਐਸ.ਪੀ. (ਐੱਚ) ਹਰਕਮਲ ਕੌਰਮਨਵੀਰ ਸਿੰਘ ਖੁੱਡੀਆਂ ਜਿਲ੍ਹਾ ਕੋਆਡੀਨੇਟਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।