ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ
By NIRPAKH POST
On
ਬਰਨਾਲਾ, 27 ਸਤੰਬਰ
ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ।
ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ, ਮਨੁੱਖ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਮਨੁੱਖੀ ਸਿਹਤ ਤੇ ਵਾਤਵਰਣ ਪ੍ਰਤੀ ਅਪਣਾ ਫ਼ਰਜ਼ ਨਿਭਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਅਤੇ ਜ਼ਿਲ੍ਹੇ ਤੋਂ ਬਾਹਰ ਪਰਾਲੀ ਇਕੱਠੀ ਕਰਨ ਤੇ ਡੰਪ ਲਗਾਉਣ ਲਈ ਸੱਦਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਵੱਖ—ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਕਿਸੇ ਐਗਰੀਕੇਟਰ/ਬੇਲਰ ਮਾਲਕ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਓਨ੍ਹਾਂ ਕਿਹਾ ਕਿ ਸਨਅਤਾਂ, ਬੇਲਰ ਮਾਲਕਾਂ ਜਾਂ ਪਰਾਲੀ ਇਕੱਠੀ ਕਰਨ ਵਾਲੀਆਂ ਧਿਰਾਂ ਨੂੰ ਪਰਾਲੀ ਡੰਪ ਲਈ ਕੁਝ ਪਿੰਡਾਂ ਵਿਚ ਜ਼ਮੀਨ ਦੀ ਜ਼ਰੂਰਤ ਹੈ, ਇਸ ਵਾਸਤੇ ਵੀ ਪੰਚਾਇਤਾਂ ਅੱਗੇ ਆਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਮਸ਼ੀਨ ਸੁਪਰ ਐੱਸ ਐਮ ਐੱਸ ਤੋਂ ਬਿਨਾ ਨਾ ਚਲਾਈ ਜਾਵੇ। ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ਨਾ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਮਸ਼ੀਨਰੀ ਦੀ ਵਰਤੋਂ ਕਰਕੇ ਪ੍ਰਬੰਧਨ ਕੀਤਾ ਜਾਵੇ। ਓਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਕੰਟਰੋਲ ਰੂਮ ਦੇ (ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਦੌਰਾਨ) ਨੰਬਰ 01679-233031 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਓਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਲਈ 7 ਲੱਖ ਦਾ ਲੱਕੀ ਡਰਾਅ ਵੀ ਚਲਾਇਆ ਗਿਆ ਹੈ, ਜਿਸ ਵਾਸਤੇ ਕਿਸਾਨ 30 ਸਤੰਬਰ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਓਨ੍ਹਾਂ ਦੱਸਿਆ ਕਿ ਇਸ ਵਾਸਤੇ ਕਿਸਾਨਾਂ ਨੇ ਲਿੰਕ https://pahunch.in/lucky_draw_registration_2025 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਹੈ।
ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਪਿੰਡ ਦੀਆਂ ਸੁਸਾਇਟੀਆਂ ਚ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਜ਼ਿਲ੍ਹੇ ਵਿੱਚ ਉਪਲਬਧ ਬੇਲਰਾਂ ਦੀਆਂ ਲਿਸਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਸ ਮੌਕੇ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਹਰਬੰਸ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਮਿਲਾਓ, ਉੱਗਣ ਸ਼ਕਤੀ ਵਧਾਓ ਅਤੇ ਪਰਾਲੀ ਸਾੜ ਕੇ ਮਹਿੰਗੇ ਤੱਤ ਨਾ ਗਵਾਓ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਮਿੱਟੀ ਦੀ ਗੁਣਵੱਤਾ 'ਚ ਵਾਧਾ ਹੁੰਦਾ ਹੈ।
ਡੀ.ਸੀ. ਨੇ ਕਿਹਾ ਕਿ ਜਿਹੜੀਆਂ ਪੰਚਾਇਤਾਂ ਆਪਣੇ ਪਿੰਡ ਵਿੱਚ ਜ਼ੀਰੋ ਬਰਨਿੰਗ ਕਰਨਗੀਆਂ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਖ਼ਾਸ ਗ੍ਰਾਂਟ ਬਰਨਾਲਾ ਦਿੱਤੀ ਜਾਵੇਗੀ।
ਡੀ.ਸੀ. ਨੇ ਅਪੀਲ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨ ਅਤੇ ਕਿਸਾਨ ਮਿਲ ਕੇ ਸਾਂਝੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਬਰਨਾਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ, ਧਰਮਵੀਰ ਸਿੰਘ ਏ ਉ, ਗੁਰਬਿੰਦਰ ਸਿੰਘ ਏ ਉ, ਨਵਜੀਤ ਸਿੰਘ ਏ ਡੀ ਉ, ਸੁਨੀਤਾ ਰਾਣੀ ਨੋਡਲ ਅਫ਼ਸਰ ਪਰਾਲੀ, ਬੀ.ਡੀ.ਪੀ.ਓ., ਪਿੰਡ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।