ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ
ਫਾਜ਼ਿਲਕਾ 28 ਜਨਵਰੀ
ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ।
ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਨੂੰ ਠਲ ਪਾਈ ਜਾ ਸਕੇ। ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ।
ਇਸ ਤੋਂ ਇਲਵਾ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾਂ ਸਕੂਲ ਦੇ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ।
ਇਸ ਮੌਕੇ ਏ.ਟੀ.ਓ ਸੁਖਚਰਨ ਸਿੰਘ, ਡਾ. ਪੰਕਜ ਚੌਹਾਨ, ਟਰਾਂਸਪੋਰਟ ਵਿਭਾਗ ਤੋਂ ਪ੍ਰਾਨ, ਰੈਡ ਕਰਾਸ ਸੋਸਾਇਟੀ ਤੋਂ ਸੰਜੀਵ ਸੇਠੀ, ਸੁਭਾਸ਼, ਪੁਲਿਸ ਵਿਭਾਗ, ਟ੍ਰੈਫਿਕ ਵਿਭਾਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।


