ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ
By NIRPAKH POST
On
ਕੋਟਕਪੂਰਾ 4 ਜਨਵਰੀ ()
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ਸਬੰਧੀ ਵੀ ਯੂਥ ਆਗੂਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਤਾਕਤ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਦੀ ਇਕਜੁਟਤਾ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਯੂਥ ਵਿੰਗ ਦੇ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸੁਖਵੰਤ ਸਿੰਘ ਪੱਕਾ ,ਗੁਰਜਿੰਦਰ ਸਿੰਘ, ਜਗਸੀਰ ਸਿੰਘ ਚਹਿਲ,ਸੁਖਵੰਤ ਸਿੰਘ ਨੰਬਰਦਾਰ,ਸੁਖਪਿੰਦਰ ਸਿੰਘ, ਜਗਦੀਪ ਸਿੰਘ,ਬਰਕਤਜੀਤ ਸਿੰਘ,ਹਰਦੀਪ ਸਿੰਘ,ਧੰਨਾ ਸਿੰਘ,ਲਵਪ੍ਰੀਤ ਸ਼ਰਮਾ,ਹਰਮੀਤ ਸਿੰਘ,ਸੁਖਵਿੰਦਰ ਸਿੰਘ,ਜਗਤਾਰ ਸਿੰਘ,ਮਨਪ੍ਰੀਤ ਸਿੰਘ ਹਾਜ਼ਰ ਸਨ।



