ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ

ਨਰਮੇਂ ਦੀ ਫਸਲ ਸਬੰਧੀ ਡਿਪਟੀ ਡਾਇਰੈਕਟਰ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ

ਫਰੀਦਕੋਟ 15 ਜੁਲਾਈ ()

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ ਦੇ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਵੱਲੋਂ ਜਿਲ੍ਹਾ ਫਰੀਦਕੋਟ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇਂ ਦੀ ਤਾਜਾ ਸਥਿਤੀ ਬਾਰੇ ਰਿਪੋਰਟ ਲਈ। ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਦੇ ਨਰਮੇਂ ਦੀ ਫਸਲ ਪ੍ਰਤੀ ਵੱਖ^ਵੱਖ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੀ ਸਟੇਟ ਪੱਧਰੀ ਸਰਵੇਲੈਸ਼ ਟੀਮ ਦੇ ਮੈਬਰ ਡਾ. ਯਾਦਵਿੰਦਰ ਸਿੰਘਏ.ਐਮ.ਓ ਫਰੀਦਕੋਟ ਅਤੇ ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਮੌਜੂਦ ਸਨ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰਬਲਾਕ-ਪੱਧਰਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 30 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੋਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋ ਘੱਟ ਹੈ। ਇਸ ਸਬੰਧ ਵਿੱਚ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਹਾਨੀਕਾਰਕ ਕੀੜਿਆਂ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਨੇ ਦੱਸਿਆ ਕਿ ਸਾਉਣੀ 2025 ਦੋਰਾਨ ਨਰਮਾਂ ਪੱਟੀ ਦੇ ਜਿਲ੍ਹਿਆਂ ਵਿੱਚ ਕੀਤੇ ਗਏ ਦੋਰਿਆ ਦੋਰਾਨ ਵੇਖਿਆ ਗਿਆ ਹੈ ਕਿ ਕਈ ਜਗ੍ਹਾ ਨਰਮੇ ਦੀ ਫਸਲ ਉਪਰ ਖੁਰਾਕੀ ਤੱਤਾਂ ਦੀ ਘਾਟ ਦੇਖਣ ਨੂੰ ਮਿਲ ਰਹੀ ਹੈ,ਜਿਸ ਸਬੰਧ ਵਿੱਚ ਕਿਸਾਨਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਰਮੇਂ ਦੀ ਫਸਲ ਨੂੰ ਦਰਮਿਆਨੀਆਂ ਉਪਜਾਊ ਜਮੀਨਾਂ ਲਈ 90 ਕਿੱਲੋਂ ਯੂਰੀਆ ਫੁੱਲ ਨਿਕਲਣ ਤੱਕ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈਆਂ ਜਾਣ। ਉਨ੍ਹਾਂ ਨੇ ਦੱਸਿਆ ਕਿ ਨਰਮੇਂ ਦੀ ਫਸਲ ਉਪਰ ਰਸ ਚੂਸਨ ਵਾਲੇ ਕੀੜੇ ਮਕੌੜੇ ਅਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈਬਲਕਿ ਹਾਨੀਕਾਰਕ ਕੀੜਿਆਂ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਹਾਨੀਕਾਰਕ ਕੀੜਿਆਂ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।

ਇਸ ਦੋਰਾਨ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।