ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ

ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ

ਮੋਗਾ, 4 ਦਸੰਬਰ – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ। ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ […]

ਮੋਗਾ, 4 ਦਸੰਬਰ –

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ। ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।

Tags:

Latest

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਈ ਜਾਏਗੀ