ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਮੋਗਾ 17 ਅਗਸਤ—ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ […]

ਮੋਗਾ 17 ਅਗਸਤ—
ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮਜ਼ ) ਦੇ ਦਫ਼ਤਰਾਂ ਵਿੱਚ ਉਪਲੱਭਧ ਹਨ ਜਾਂ ਇਨਾਂ ਨੂੰ ਕਮਿਸ਼ਨ ਦੀ ਵੈਬਸਾਈਟ <sec.punjab.gov.in> ਤੋਂ “Panchayat Elections >Statutory Forms” ਤੋਂ ਡਾਉਨਲੋਡ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ