ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਮੁਕਤਸਰ ਸਾਹਿਬ 02 ਅਗਸਤ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਹਲਕਿਆਂ ਲਈ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਹਲਕਾ ਮੁਕਤਸਰ ਦੇ ਚੇਅਰਮੈਨ ਕੁਲਵਿੰਦਰ ਕਾਂਡਾ, ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੂਟਰ ਅਤੇ ਮਲੋਟ ਤੋਂ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ, ਰਣਜੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਗੱਗੀ ਅਤੇ ਅਤੁਲ ਨਾਗਪਾਲ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ।

ਵਨੀਤ ਜਿੰਦਲ ਮੋਂਟੀ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।  

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ