ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

ਚੰਡੀਗੜ੍ਹ, 19 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ 'ਆਮ ਆਦਮੀ ਕਲੀਨਿਕ' ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ।

ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਡਾ. ਬਲਬੀਰ ਸਿੰਘ ਨੇ ਸਾਰੀਆਂ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਵੇਖਣ ਦੇ ਨਤੀਜੇ ਪੇਸ਼ ਕਰਦਿਆਂ ਦੱਸਿਆ ਕਿ ਤਾਜ਼ਾ ਮਰੀਜ਼ਾਂ ਦੀ ਫੀਡਬੈਕ ਦੇ ਅਨੁਸਾਰ, ਪ੍ਰਭਾਵੀ 98 ਫ਼ੀਸਦ ਮਰੀਜ਼ਾਂ ਨੇ ਕਲੀਨਿਕ ਤੋਂ ਹੀ ਦਵਾਈਆਂ ਮਿਲਣ ਦੀ ਰਿਪੋਰਟ ਕੀਤੀ। ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਦੇ ਸਟਾਕ ਦੀ ਹਰ ਸਮੇਂ ਉਪਲਬਧਤਾ ਨੂੰ ਯਕੀਨੀ ਬਣਾਉਣ ਸਬੰਧੀ ਸਖ਼ਤ ਨਿਰਦੇਸ਼ ਦਿੱਤੇ।

ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਰੋਜ਼ਾਨਾ ਲਗਭਗ 73,000 ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ ਅਤੇ ਹਰ ਕਲੀਨਿਕ ਵਿੱਚ ਔਸਤਨ 83 ਮਰੀਜ਼ ਰੋਜ਼ਾਨਾ ਆਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅੰਕੜਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਸਿਹਤ ਸਬੰਧੀ ਕੁਸ਼ਲਤਾ ਅਤੇ ਪ੍ਰਭਾਵੀ ਸਹੂਲਤ ਨੂੰ ਦਰਸਾਉਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ 4.20 ਕਰੋੜ ਵਿਅਕਤੀਆਂ ਵਿੱਚੋਂ 1.50 ਕਰੋੜ ਵਿਅਕਤੀਆਂ ਨੇ ਵਿਸ਼ੇਸ਼ ਵਿਜ਼ਟ ਕੀਤਾ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚਯੋਗਤਾ ਨੂੰ ਦਰਸਾਉਂਦਾ ਹੈ, ਜਦੋਂ ਕਿ 2.7 ਕਰੋੜ ਮਰੀਜ਼ਾਂ ਨੇ ਦੁਬਾਰਾ ਵਿਜ਼ਟ ਕੀਤਾ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦੀਆਂ ਹਨ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਕਲੀਨਿਕਾਂ ਨੇ ਵਿਅਕਤੀਆਂ ਲਈ ਸਿਹਤ ਸੰਭਾਲ ਖਰਚਿਆਂ ਨੂੰ 2000 ਕਰੋੜ ਰੁਪਏ ਦੀ ਵੱਡੀ ਰਕਮ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਓਪੀਡੀ ਵਿੱਚ 54 ਫ਼ੀਸਦ ਮਹਿਲਾਵਾਂ ਆ ਰਹੀਆਂ ਹਨ, ਜੋ ਕਿ ਸਿਹਤ ਸੰਭਾਲ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਦਾ ਸੰਕੇਤ ਹਨ। ਇਹ ਕਲੀਨਿਕ ਰਵਾਇਤੀ ਰੁਕਾਵਟਾਂ ਨੂੰ ਤੋੜ ਕੇ ਹਰੇਕ ਵਿਅਕਤੀ ਲਈ ਬਰਾਬਰ ਪਹੁੰਚ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ 13.9 ਫ਼ੀਸਦ ਵਿਜ਼ਟ ਬੱਚਿਆਂ ਅਤੇ ਕਿਸ਼ੋਰਾਂ (0-15 ਉਮਰ ਵਰਗ) ਦੁਆਰਾ ਕੀਤੇ ਜਾਂਦੇ ਹਨ, ਜਦੋਂ ਕਿ 61.3 ਫ਼ੀਸਦ ਵਿਜ਼ਟ ਬਾਲਗਾਂ (16-60 ਉਮਰ ਸਮੂਹ) ਦੁਆਰਾ ਕੀਤੇ ਜਾਂਦੇ ਹਨ। ਇਸੇ ਤਰ੍ਹਾਂ 24.8 ਫ਼ੀਸਦ ਵਿਜ਼ਟ ਬਜ਼ੁਰਗ ਨਾਗਰਿਕਾਂ (60 ਸਾਲ ਤੋਂ ਵੱਧ) ਦੁਆਰਾ ਕੀਤੇ ਜਾਂਦੇ ਹਨ। ਇਹ ਵਿਭਿੰਨ ਉਮਰ ਪ੍ਰਤੀਨਿਧਤਾ ਆਮ ਆਦਮੀ ਕਲੀਨਿਕਾਂ ਦੇ ਸਿਹਤ ਸੰਭਾਲ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਕਲੀਨਿਕ ਆਈਟੀ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜੋ ਰਜਿਸਟ੍ਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਨੁਸਖ਼ਿਆਂ ਦੇ ਸੰਪੂਰਨ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ।