*ਆਮ ਆਦਮੀ ਪਾਰਟੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ*

*ਆਮ ਆਦਮੀ ਪਾਰਟੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ*

ਚੰਡੀਗੜ੍ਹ, 25 ਅਪ੍ਰੈਲ 2026

 

ਆਮ ਆਦਮੀ press-note-image-1 (3)ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ।

 

ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ।

press-note-image-1 (3)

ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।

 

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।

 

ਬਾਲੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

 

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਬਾਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰਨ ਦੀ ਮੰਗ ਕੀਤੀ ਹੈ।

 

Related Posts

Latest

ਵਿਆਹ ਨਹੀਂ, ਕਰੀਅਰ ਨੂੰ ਪਹਿਲ: ਜੇਨ-ਜ਼ੀ ਅਤੇ ਮਿਲੇਨੀਅਲਜ਼ ਦੀ ਬਦਲਦੀ ਸੋਚ
*ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ*
*ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ ਗਿਆ 'ਗੱਦਾਰ'*
*ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ*