ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ

ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ

ਅੰਮ੍ਰਿਤਸਰ 2 ਮਈ:

            ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵੱਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੌਢੇ ਨਾਲ ਮੌਢਾ ਜੋੜ ਕੇ ਖੜੀਏ ਤੇ ਇੰਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ।

                  ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ  ਕੋਮਾਂਤਰੀ ਮਜਦੂਰ ਦਿਵਸ ਮੌਕੇ ਲੋੜਵੰਦਾ ਨੂੰ ਰਾਸ਼ਨ ਦੀ ਵੰਡ ਕਰਦੇ ਸਮੇ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਜਦੂਰਾਂ ਦੇ ਸਨਮਾਨ ਅਤੇ ਭਲਾਈ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਜਦੂਰ ਸਮਾਜ ਦੇ ਵਿਕਾਸ ਵਿਚ ਰੀਡ ਦੀ ਹੱਡੀ ਹੈ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਸ: ਈ.ਟੀ.ਓ ਨੇ ਕਿਹਾ ਕਿ ਮਜ਼ਦੂਰ ਸਿਰਫ ਕੰਮ ਨਹੀ ਕਰਦੇਉਹ ਦੇਸ਼ ਦੀ ਅਸਲੀ ਨੀਹ ਹਨ ਅਤੇ ਉਨ੍ਹਾਂ ਦੀ ਆਰਥਿਕ ਸਮਾਜਿਕ ਭਲਾਈ ਕਰਨਾ ਸਾਡੀ ਪ੍ਰਾਥਮਿਕਤਾ ਹੈ। ਉਨ੍ਹਾ ਕਿਹਾ ਕਿ ਇਹ ਮੁਹਿੰਮ ਸਿਰਫ ਇਕ ਦਿਨ  ਹੀ ਨਹੀਸਗੋ ਲਗਾਤਾਰ ਜਾਰੀ ਰਹੇਗੀ ਤਾਂ ਜੋ ਹਰੇਕ ਲੋੜਵੰਦ ਤੱਕ ਮਦਦ ਪਹੁੰਚ ਸਕੇ।ਉਨ੍ਹਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿਚ ਆਪਣਾ ਸਾਥ ਦੇਣ।

            ਸ: ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਵੀ ਲੋੜਵੰਦਾ ਲਈ ਅਨੇਕ ਭਲਾਈ ਸਕੀਮਾਂ ਚਲਾਈਆ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੇਵਲ ਅਮੀਰ ਲੋਕਾਂ ਦੇ ਹਿੱਤਾਂ ਦੀ ਹੀ ਰਾਖੀ ਕੀਤੀ ਹੈ ਜਦਕਿ ਸਾਡੀ ਸਰਕਾਰ ਹਰੇਕ ਵਰਗ ਦੀ ਸਹਾਇਤਾ ਲਈ ਵੱਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਵਰਗ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਹੈ ਅਤੇ ਹਰੇਕ ਮਹਿਲਾ ਨੂੰ ਮੁਫਤ ਬੱਸ ਸਹੂਲਤ ਪ੍ਰਦਾਨ ਕੀਤੀ ਹੈ। ਇਸ ਮੌਕੇ ਮੈਡਮ ਸੁਹਿੰਦਰ ਕੌਰਸ: ਸਤਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਆਪ ਦੇ ਵਰਕਰ ਹਾਜ਼ਰ ਸਨ।

Tags:

Advertisement

Latest

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 462836 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ