ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ 'ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ 'ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ:

ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਯੁਵਕ ਸੇਵਾਵਾਂ ਕਲੱਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੁਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾ ਨੂੰ ਰੱਦ ਕਰਨ ਦਾ ਫੈਸਲਾ 21 ਜ਼ਨਵਰੀ 2026 ਨੂੰ ਪ੍ਰਕਾਸ਼ਿਤ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ।
ਇਸ ਲਈ ਉਨ੍ਹਾਂ ਵਿਭਾਗ ਨਾਲ ਮਾਨਤਾ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਦੇ ਦਫ਼ਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ 45 ਦਿਨ ਦੇ ਅੰਦਰ—ਅੰਦਰ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023 ਤੋਂ 24, 2024 ਤੋਂ 25 ਅਤੇ 2025 ਤੋਂ 26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਵੀ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜ਼ਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਉ਼ਣੀ ਜਰੂਰੀ ਹੋਵੇਗੀ।

ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 256 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਇੰਨ੍ਹਾਂ ਵਿੱਚੋਂ ਬਹੁਤੇ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀ ਹੈ।