ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ  'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।
ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ 2025 ਦਿਨ ਸੋਮਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਵੀ ਕਰਨਗੇ। 

Related Posts

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ