ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਅੰਮ੍ਰਿਤਸਰ, 9 ਅਪ੍ਰੈਲ-() ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਮੇਂ-ਸਮੇਂ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਬੀਤੇ ਸਮੇਂ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਕਾਰਜ ਦੀ ਸੇਵਾ ਇੰਗਲੈਂਡ ਨਿਵਾਸੀ ਸ. ਗੁਰਸੇਵਕ ਸਿੰਘ ਸ਼ੇਰਗਿੱਲ, ਸ. ਗੁਲਿੰਦਰ ਸਿੰਘ, ਸ. ਜਤਿੰਦਰ ਸਿੰਘ ਹੇਅਰ, ਸ. ਰਣਜੀਤ ਸਿੰਘ ਸੱਗੂ, ਸ. ਪ੍ਰਦੀਪ ਸਿੰਘ ਨਿੱਜਰ ਤੇ ਸ. ਗੁਰਪ੍ਰੀਤ ਸਿੰਘ ਸੰਧੂ ਦੇ ਪਰਿਵਾਰਾਂ ਵੱਲੋਂ ਕਰਵਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੰਗਲੈਂਡ ਵਿਖੇ ਸਥਾਪਤ ਕੀਤੇ ਗਏ ਸਿੱਖ ਮਿਸ਼ਨ ਬਾਰੇ ਵੀ ਵਿਚਾਰਾਂ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੇਂਦਰ ਰਾਹੀਂ ਇੰਗਲੈਂਡ ਦੀਆਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਸਮੇਂ ਸਹਿਯੋਗ ਕਰਨ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵੀ ਇੰਗਲੈਂਡ ਭੇਜੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਸਿੰਘ ਅਤੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦਾ ਵੀ ਸਹਿਯੋਗ ਰਿਹਾ ਹੈ।

WhatsApp Image 2026-04-09 at 16.40.52

ਇਸ ਮੌਕੇ ਇੰਗਲੈਂਡ ਤੋਂ ਪੁੱਜੇ ਸ. ਗੁਰਸੇਵਕ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਸਦਕਾ ਵੱਖ-ਵੱਖ ਪਰਿਵਾਰਾਂ ਦੇ ਸਹਿਯੋਗ ਨਾਲ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਹਿਯੋਗ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਕਰਨ ਦਾ ਬੱਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਹੈ, ਜਿਸ ਦੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਖ-ਵੱਖ ਜਗ੍ਹਾਂ ’ਤੇ 130 ਸਪੀਕਰ ਲਗਾਏ ਗਏ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Related Posts

Latest

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ