ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)

ਮਾਲੇਰਕੋਟਲਾ 06 ਮਾਲੇਰਕੋਟਲਾ :

                   ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ  ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।

                   ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45ਪੰਚਾਇਤ ਸੰਮਤੀਆਂ ਅਮਰਗੜ੍ਹ ਦੇ 15 ਜੋਨਾਂ ਲਈ 47 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਦੇ 15 ਜੋਨਾਂ ਲਈ 42 ਉਮੀਦਵਾਰ ਚੋਣ ਮੈਦਾਨ ਵਿੱਚ ਹਨ ।

                 ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਪੰਚਾਇਤ ਸੰਮਤੀਆਂ ਅਮਰਗੜ੍ਹ ਵਿਖੇ 1 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਵਿਖੇ ਵੀ 1 ਉਮੀਦਵਾਰ ਦੀ ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ ਚੋਣ ਹੋਈ ਹੈ।

             ਇਸ ਦੌਰਾਨ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ 14 ਦਸੰਬਰ 2025  ਨੂੰ  ਜ਼ਿਲ੍ਹਾ ਪ੍ਰੀਸ਼ਦ 10 ਜੋਨਾਂ  ਅਤੇ ਤਿੰਨੇ ਪੰਚਾਇਤ ਸੰਮਤੀਆਂ ਦੇ 45 ਜੋਨਾਂ ਲਈ 257 ਬੂਥਾਂ ਤੇ ਵੋਟਾਂ ਸਵੇਰੇ 08-00 ਵਜੇਂ ਤੋ ਸ਼ਾਮ 04-00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ ।

           ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ  ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਚੋਣਾਂ ਪੂਰੀ ਤਰਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ।

ਕੈਪਸ਼ਨ :

ਬਲਾਕ ਸੰਮਤੀ ਮਾਲੇਰਕੋਟਲਾ ਦੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ ਪੰਚਾਇਤ ਸੰਮਤੀਆਂ ਮਾਲੇਰਕੋਟਲਾ ਦੇ 15 ਜੋਨਾਂ ਲਈ ਪ੍ਰਾਪਤ ਨਾਮਜ਼ਦਗੀਆਂ ਦੀ ਪੜਤਾਲ ਕਰਦੇ ਹੋਏ । ਉਨ੍ਹਾਂ ਚੋਣ ਅਮਲਾ ਵੀ ਦਿਖਾਈ ਦਿੰਦਾ ਹੋਇਆ ।