ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ […]

ਫਾਜਿਲਕਾ 14 ਜੁਲਾਈ

ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

 ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ ਕੀਤਾ ਜਾਵੇ।ਇਹ ਵੇਖਣ ਲਈ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ । ਜੇਕਰ ਅਜਿਹੇ ਫੁੱਲਾਂ ਦੀ ਗਿਣਤੀ ਪੰਜ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਖੇਤੀਬਾੜ੍ਹੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਜ਼ਹਿਰਾਂ ਦਾ ਛਿੜਕਾਅ ਕਰੋ । ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇ ਕਰੋ ਜਦੋ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰੇ ਦਸ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ 6 ਹੋ ਜਾਵੇ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਸਮੇ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।

Tags:

Latest

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ