ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਚੰਡੀਗੜ੍ਹ/ ਗਾਂਧੀਨਗਰ, 29 ਅਕਤੂਬਰ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ।

ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ 'ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।WhatsApp Image 2025-10-29 at 5.36.59 PM

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ