ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮਾਲੇਰਕੋਟਲਾ 01 ਅਗਸਤ :

                    ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਦੀ ਭਲਾਈ ਲਈ ਇੱਕ ਵਧੀਆ ਪਹਿਲਕਦਮੀ ਕਰਦਿਆਂਆਪਣੇ ਨਿਵਾਸ ਸਥਾਨ ਤੇ ਲੋਕਾਂ ਦੀਆਂ ਰੋਜਾਨਾਂ ਸਮੱਸਿਆਵਾਂ ਸੁਣਨ ਲਈ ਵਿਸੇ਼ਸ ਉਪਰਾਲਾ ਕੀਤਾ ਹੈ ਤਾਂ ਜੋ ਵਿਧਾਨ ਸਭਾ ਹਲਕੇ ਦੇ ਲੋਕਾਂਪਿੰਡਾਂ ਅਤੇ ਵਾਰਡਾਂ ਦੀਆਂ ਸਾਂਝੀਆਂ ਅਤੇ ਵਿਅਕਤੀਗਤ(ਨਿੱਜੀ) ਸਮੱਸਿਆਵਾਂ ਤੋਂ ਅਵਗਤ ਹੋ ਸਕਣ ।

                    ਲੋਕਾਂ ਦੀ ਸਮੱਸਿਆਵਾਂ ਸੁਣਦਿਆਂ ਪ੍ਰੋਫੈਸਰ ਗੱਜਣਮਾਜਰਾ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਹਰੇਕ ਜਾਇਜ਼ ਸਮੱਸਿਆ ਦਾ ਤੁਰੰਤ ਅਤੇ ਢੁੱਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪਿੰਡ ਅਤੇ ਵਾਰਡ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਤੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ।

                    ਉਨ੍ਹਾਂ ਕਿਹਾ ਕਿ ਵਧੀਆ ਸ਼ਾਸਨ (ਗੁੱਡ ਗਵਰਨੈਂਸ) ਦੀ ਪਰਿਭਾਸ਼ਾ ਤਦ ਹੀ ਸਫਲ ਹੁੰਦੀ ਹੈ ਜਦੋਂ ਆਮ ਜਨਤਾ ਨੂੰ ਸਰਕਾਰ ਦੀ ਹਾਜ਼ਰੀ ਅਤੇ ਜਵਾਬਦੇਹੀ ਦਾ ਅਹਿਸਾਸ ਹੋਵੇ। ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਸਵੇਰੇ 10 ਵਜੇ ਤੱਕ ਆਪਣੇ ਨਿਵਾਸ ਸਥਾਨ 'ਤੇ ਆਮ ਲੋਕਾਂ ਨਾਲ ਮਿਲਦੇ ਹਨਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਫੌਰੀ ਰਾਹਤ ਦਿੱਤੀ ਜਾ ਸਕੇ।

                    ਪ੍ਰੋਫੈਸਰ ਗੱਜਣਮਾਜਰਾ ਨੇ ਲੋਕਾਂ ਨੂੰ ਉਤਸ਼ਾਹਤ ਕੀਤਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਸਹੂਲਤ ਦੀ ਘਾਟ ਮਹਿਸੂਸ ਕਰਦੇ ਹਨ ਤਾਂ ਬੇਝਿਜਕ ਹੋ ਕੇ ਉਹਨਾਂ ਤੱਕ ਆਪਣੀ ਗੱਲ ਪਹੁੰਚਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲਈ ਹਰੇਕ ਨਾਗਰਿਕ ਮਹੱਤਵਪੂਰਨ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਲਕੇ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਉਣ ਵੱਲ ਵਧ ਰਹੇ ਹਨ।

                    ਉਹਨਾਂ  ਹਲਕਾ ਨਿਵਾਸੀਆਂ ਦੀਆਂ ਸੀਵਰੇਜ ਸਿਸਟਮਸਾਫ ਸਫਾਈਪੱਕੀਆਂ ਸੜਕਾਂ,ਨਹਿਰੀ ਪਾਣੀ,ਰਾਸ਼ਨ ,ਪੈਨਸ਼ਨ,ਬਿਜਲੀ,ਅਧਾਰ ਕਾਰਡ ਆਦਿ ਸਬੰਧੀ ਸਮੱਸਿਆਵਾਂ ਸੁਣੀਆਂ ਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਹਰ ਵਾਰਡ ,ਸ਼ਹਿਰ ਅਤੇ ਪਿੰਡ ਦੇ ਵਿਕਾਸ ਲਈ ਉਹ ਦਿਨ ਰਾਤ ਇੱਕ ਕਰ ਰਹੇ ਹਨ ਤਾਂ ਜੋ ਉਨਾਂ ਦਾ ਹਲਕਾ ਵਿਕਾਸ ਪੱਖੋ ਵਾਂਝਾ ਨਾ ਰਹਿ ਜਾਵੇ ।

                    ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਕੰਮਾਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਦੀ ਨੀਤੀ ਸਪੱਸ਼ਟ ਹੈ ਮੌਜੂਦਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੀ ਭਲਾਈ ਹੈ।