ਖੇਤੀ ਖੇਤਰ ਲਈ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਕਿਸਾਨਾਂ ਦੀ ਖੁਸ਼ਹਾਲੀ ਲਈ ਨਹਿਰੀ ਪਾਣੀ ਦੀ ਬਹਾਲੀ ਅਤੇ ਜ਼ਮੀਨਦੋਜ਼ ਪਾਈਪਾਂ ਦੀ ਯੋਜਨਾ

ਖੇਤੀ ਖੇਤਰ ਲਈ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਪੰਜਾਬ ਦੀ ਖੇਤੀਬਾੜੀ ਅੱਜ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਕਾਰਨ ਗੰਭੀਰ ਸੰਕਟ ਵਿੱਚ ਹੈ। ਮਾਨ ਸਰਕਾਰ ਨੇ ਇਸ ਸਮੱਸਿਆ ਨੂੰ ਸਮਝਦੇ ਹੋਏ, ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਦੋ-ਪੱਖੀ ਰਣਨੀਤੀ ਅਪਣਾਈ ਹੈ

ਨਹਿਰੀ ਪਾਣੀ ਦੀ ਬਹਾਲੀ ਅਤੇ ਜ਼ਮੀਨਦੋਜ਼ ਪਾਈਪਲਾਈਨ ਦੀ ਵਰਤੋਂ

ਨਹਿਰੀ ਪ੍ਰਣਾਲੀ ਦੀ ਸਫ਼ਾਈ ਅਤੇ ਮੁਰੰਮਤ

ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੀਆਂ ਨਹਿਰਾਂ ਅਤੇ ਸੂਏ ਗਾਰ ਅਤੇ ਘਾਹ-ਫੂਸ ਨਾਲ ਭਰੇ ਹੋਏ ਸਨ, ਜਿਸ ਕਾਰਨ ਪਾਣੀ ਆਖਰੀ ਸਿਰਿਆਂ (ਟੇਲਾਂ )ਤੱਕ ਨਹੀਂ ਪਹੁੰਚਦਾ ਸੀ। ਜਿਸ ਕਾਰਨ ਪੰਜਾਬ ਦਾ ਕਿਸਾਨ ਮਜਬੂਰਨ ਟਿਊਬਵੈੱਲਾਂ 'ਤੇ ਨਿਰਭਰ ਸੀ। ਹੁਣ ਮਾਨ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਚਲਾ ਕੇ ਨਹਿਰਾਂ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ।

ਪੰਜਾਬ ਸਰਕਾਰ ਦੇ ਇਸ ਯਤਨ ਸਦਕਾ ਹੁਣ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਨਹਿਰਾਂ ਵਿੱਚ ਪੂਰਾ ਪਾਣੀ ਆਉਣ ਨਾਲ ਹਜ਼ਾਰਾਂ ਏਕੜ ਜ਼ਮੀਨ ਨੂੰ ਲਾਭ ਹੋਇਆ। ਇਸ ਨਾਲ ਕਿਸਾਨਾਂ ਨੂੰ ਟਿਊਬਵੈੱਲ ਘੱਟ ਚਲਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦਾ ਬਿਜਲੀ ਦਾ ਖਰਚਾ ਅਤੇ ਧਰਤੀ ਹੇਠਲਾ ਪਾਣੀ ਵੀ ਬਚਣਾ ਸ਼ੁਰੂ ਹੋਇਆ ਹੈ

ਜ਼ਮੀਨਦੋਜ਼ ਪਾਈਪ ਲਾਈਨ ਯੋਜਨਾ

ਨਹਿਰੀ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਸਰਕਾਰ ਨੇ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਦੀ ਯੋਜਨਾ ਨੂੰ ਉਤਸ਼ਾਹਿਤ ਕੀਤਾ । ਜਦੋਂ ਪਾਣੀ ਕੱਚੀਆਂ ਖਾਲਾਂ ਰਾਹੀਂ ਲਿਜਾਇਆ ਜਾਂਦਾ ਹੈ, ਤਾਂ ਰਿਸਾਅ ਕਾਰਨ ਬਹੁਤ ਸਾਰਾ ਪਾਣੀ ਖਰਾਬ ਹੋ ਜਾਂਦਾ ਹੈ

ਜ਼ਮੀਨਦੋਜ਼ ਪਾਈਪਾਂ ਰਾਹੀਂ ਪਾਣੀ ਨੂੰ ਸਿੱਧਾ ਖੇਤਾਂ ਤੱਕ ਪਹੁੰਚਾਇਆ ਜਾਂਦਾ ਹੈ, ਜਿਸ ਨਾਲ ਪਾਣੀ ਦੀ 40% ਤੱਕ ਬੱਚਤ ਹੁੰਦੀ ਹੈ। ਸਰਕਾਰ ਇਸ ਯੋਜਨਾ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਸਬਸਿਡੀ ਵੀ ਦੇ ਰਹੀ ਹੈ। ਇਹ ਤਕਨੀਕ ਕਿਸਾਨਾਂ ਨੂੰ ਘੱਟ ਪਾਣੀ ਵਿੱਚ ਵੀ ਵਧੀਆ ਫ਼ਸਲ ਪੈਦਾ ਕਰਨ ਦੇ ਯੋਗ ਬਣਾਉਂਦੀ ਹੈ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਹ ਦੋਵੇਂ ਕਦਮ ਮਿਲ ਕੇ ਪੰਜਾਬ ਦੀ ਖੇਤੀਬਾੜੀ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋ ਰਹੇ ਹਨ। ਨਹਿਰੀ ਪਾਣੀ ਦੀ ਬਹਾਲੀ ਅਤੇ ਪਾਈਪ ਲਾਈਨਾਂ ਦੀ ਵਰਤੋਂ ਪੰਜਾਬ ਦੇ ਕਿਸਾਨਾਂ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਭਵਿੱਖ ਵੱਲ ਲੈ ਕੇ ਜਾ ਰਹੇ ਹਨ। 

 

image (9)