ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।  ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ […]

ਚੰਡੀਗੜ੍ਹ, 28 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। 

ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ।

ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ ‘ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ। 

ਇਸ ਮੌਕੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ ‘ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਖਰਚਾ) ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ