31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
By NIRPAKH POST
On
ਹੁਸ਼ਿਆਰਪੁਰ, 22 ਜਨਵਰੀ :
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
Tags:


